ਸੂਬੇ ਭਰ ਵਿੱਚ ਕਣਕ ਦੀ ਖਰੀਦ ਸਬੰਧੀ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ ਦਾ ਅੰਕੜਾ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਰਿਹਾ ਹੈ। 8,09,149 ਕਿਸਾਨਾਂ ਦੇ ਖਾਤਿਆਂ ਵਿੱਚ 24,693 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਸਾਲ 2022-23 ਵਿੱਚ ਸਰਕਾਰ ਵੱਲੋਂ 96.34 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਜਦੋਂ ਕਿ 2023-24 ਵਿੱਚ ਸਰਕਾਰ ਵੱਲੋਂ 121.04 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅੱਤ ਦੀ ਗਰਮੀ ਕਾਰਨ ਕਣਕ ਦੇ ਦਾਣੇ ਸੁੰਗੜ ਗਏ ਸਨ। ਜਿਸ ਦਾ ਅਸਰ ਕਣਕ ਦੀ ਪੈਦਾਵਾਰ ‘ਤੇ ਪਿਆ। ਪਰ ਇਸ ਵਾਰ ਮੀਂਹ, ਗੜੇਮਾਰੀ ਅਤੇ ਤੇਜ਼ ਹਨੇਰੀ ਦੇ ਬਾਵਜੂਦ ਕਣਕ ਦੀ ਸਰਕਾਰੀ ਖਰੀਦ ਦੇ ਅੰਕੜੇ ਪਿਛਲੇ ਸਾਲ ਦੇ ਮੁਕਾਬਲੇ ਵਧੇ ਹਨ। ਪਨਗਰੇਨ ਏਜੰਸੀ ਵੱਲੋਂ ਸਭ ਤੋਂ ਵੱਧ 37.03 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਪਿਛਲੇ ਸਾਲ ਇਸ ਨੇ 28.81 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਸੀ। FCI ਨੇ ਸਭ ਤੋਂ ਘੱਟ 4.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ 20 ਦਿਨਾਂ ਅੰਦਰ ਪੰਚਾਇਤੀ ਜ਼ਿਮਨੀ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ
ਪਿਛਲੇ ਸਾਲ FCI ਨੇ 6.21 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਸੀ। 25 ਮਈ ਤੋਂ ਬਾਅਦ ਕਣਕ ਦੀ ਖਰੀਦ ਲਈ ਮੰਡੀਆਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਦੇ 8,09,149 ਕਿਸਾਨਾਂ ਦੇ ਖਾਤੇ ਵਿੱਚ ਕਣਕ ਲਈ 24,693 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਭੁਗਤਾਨ ਘੱਟੋ-ਘੱਟ ਸਮਰਥਨ ਮੁੱਲ (MSP) ਵਜੋਂ ਕੀਤਾ ਗਿਆ ਹੈ। ਇਹ ਸਿੱਧਾ ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: