ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਜੂਨ ਨੂੰ ਸੱਦਿਆ ਹੈ। ਇਹ ਜਾਣਕਾਰੀ ਵਿਧਾਨ ਸਭਾ ਦੇ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸੈਸ਼ਨ ਲਈ ਸ਼ੁੱਕਰਵਾਰ, 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਸਭਾ ਭਵਨ ਚੰਡੀਗੜ੍ਹ ਵਿਖੇ ਵਿੱਚ ਬੁਲਾਇਆ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਸੱਦਿਆ ਜਾਏਗਾ ਤੇ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਇਸ ਦਾ ਐਲਾਨ ਕੀਤਾ ਤੇ ਕਿਹਾ ਸੀ ਕਿ ਇਤਿਹਾਸ ’ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ….ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ’ਚ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ ਉਤੇ ਬਹਿਸ ਹੋਵੇਗੀ। ਸੈਸ਼ਨ ਦੌਰਾਨ ਸਾਲ 2018-19 ਅਤੇ 2019-20 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਲੇਖਾ ਰਿਪੋਰਟਾਂ ਅਤੇ ਸਾਲ 2019-20 ਅਤੇ ਸਾਲ 2020-21 ਲਈ ਵਿੱਤੀ ਤੇ ਨਮਿੱਤਣ ਲੇਖੇ ਸਦਨ ਵਿਚ ਪੇਸ਼ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: