ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਉਨ੍ਹਾਂ ਨੇ ਸੂਬੇ ‘ਚ ਹੜ੍ਹਾਂ ਲਈ ਕੀਤੇ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ । ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ ਬਾਰੇ ਦੱਸਿਆ ਤੇ ਨਾਲ ਹੀ ਤੇ ਭਵਿੱਖ ਵਿਚ ਜ਼ਰੂਰੀ ਸਹਿਯੋਗ ਬਾਰੇ ਜਾਣੂ ਕਰਵਾਇਆ।
ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਗੇ ਪੰਜਾਬ ਕਾਂਗਰਸ ਦੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ
ਇਸ ਦੇ ਨਾਲ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨਗਰ ਨਿਗਮ ਲਈ ਹਾਲ ਹੀ ‘ਚ ਮਨਜ਼ੂਰ ਕੀਤੀ 125 ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























