ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਨੇ ਤੇਜ਼ੀ ਨਾਲ ਰਫ਼ਤਾਰ ਫੜ ਲਈ ਹੈ। ਬਹੁਤ ਹੀ ਤੇਜ਼ੀ ਨਾਲ ਫੈਲਣ ਵਾਲੇ ਮਹਾਮਾਰੀ ਦੇ ਨਵੇਂ ਰੂਪ ਓਮੀਕਰੋਨ ਕਰਕੇ ਨਵੇਂ ਆ ਰਹੇ ਕੇਸਾਂ ਵਿੱਚ ਵਾਧੇ ਵਿਚਾਲੇ ਕੇਂਦਰ ਸਰਕਾਰ ਨੇ ਭਾਰਤ ਪਹੁੰਚ ਰਹੇ ਕੌਮਾਂਤਰੀ ਯਾਤਰੀਆਂ ਲਈ 7 ਦਿਨ ਦਾ ਕੁਆਰੰਟੀਨ ਲਾਜ਼ਮੀ ਕਰ ਦਿੱਤਾ ਹੈ।
ਕੇਂਦਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਆਉਣ ਵਾਲੇ ਸਾਰੇ ਕੌਮਾਂਤਰੀ ਯਾਤਰੀਆਂ ਨੂੰ ਸੱਤ ਦਿਨਾਂ ਲਈ ਲਾਜ਼ਮੀ ਤੌਰ ‘ਤੇ ਘਰ ਵਿੱਚ ਕੁਆਰੰਟੀਨ ਹੋਣਾ ਪਏਗਾ। ਭਾਰਤ ਵਿੱਚ ਅੰਤਰਰਾਸ਼ਟਰੀ ਆਮਦ ਲਈ ਸੋਧੇ ਹੋਏ ਦਿਸ਼ਾ-ਨਿਰਦੇਸ਼ 11 ਜਨਵਰੀ, 2022 ਤੋਂ ਲਾਗੂ ਹੋਣਗੇ।
ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਯਾਤਰੀਆ ਨੂੰ ਸੱਤ ਦਿਨਾਂ ਲਈ ਹੋਮ ਕੁਆਰੰਟੀਨ ਤੋਂ ਲੰਘਣਾ ਪਏਗਾ ਜਿਨ੍ਹਾਂ ਜਿਨ੍ਹਾਂ ਵਿੱਚ ਰੈਂਡਮ ਟੈਸਟਿੰਗ ਲਈ ਚੁਣੇ ਗਏ 2% ਯਾਤਰੀ, ਜੋ ਨੈਗੇਟਿਵ ਪਾਏ ਗਏ ਹਨ, ਵੀ ਸ਼ਾਮਲ ਹਨ। ਅਤੇ ਭਾਰਤ ਪਹੁੰਚਣ ਦੇ 8ਵੇਂ ਦਿਨ RT-PCR ਟੈਸਟ ਕਰਵਾਉਣੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸਰਕਾਰ ਵੱਲੋਂ ਜੋਖਮ ਵਾਲੇ ਦੇਸ਼ਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਯੂਨਾਈਟਿਡ ਕਿੰਗਡਮ, ਦੱਖਣੀ ਅਫਰੀਕਾ, ਬ੍ਰਾਜ਼ੀਲ, ਘਾਨਾ, ਤਨਜ਼ਾਨੀਆ, ਕੋਂਗੋ, ਇਥੋਪੀਆ, ਕਜ਼ਾਕਿਸਤਾਨ, ਕੀਨੀਆ, ਨਾਈਜ਼ੀਰੀਆ, ਬੋਤਸਵਾਨਾ, ਚੀਨ, ਮਾਰੀਸ਼ਸ, ਨਿਊਜ਼ੀਲੈਂਡ, ਜ਼ਿੰਬਾਬਵੇ, ਜ਼ਾਂਬੀਆ, ਟਿਊਨੀਸ਼ੀਆ ਹਾਂਗਕਾਂਗ ਅਤੇ ਇਜ਼ਰਾਈਲ ਸ਼ਾਮਲ ਹਨ। ਇਥੋਂ ਭਾਰਤ ਪਹੁੰਚਣ ਵਾਲੇ ਯਾਤਰੀਆਂ ਨੂੰ ਵਾਧੂ ਉਪਾਵਾਂ ਦੀ ਪਾਲਣਾ ਕਰਨ ਦੀ ਲੋੜ ਹੋਵੇਗੀ, ਜਿਸ ਵਿੱਚ ਪਹੁੰਚਣ ਤੋਂ ਬਾਅਦ ਦੀ ਜਾਂਚ ਵੀ ਸ਼ਾਮਲ ਹੈ।
ਦੱਸ ਦੇਈਏ ਕਿ ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 17 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਯਾਨੀ 10 ਦਿਨਾਂ ਵਿੱਚ ਹੀ 20 ਗੁਣਾ ਮਰੀਜ਼ ਵਧ ਗਏ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਸਿਰਫ 6 ਹਜ਼ਾਰ ਮਾਮਲੇ ਸਾਹਮਣੇ ਆਏ ਸਨ।