ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਰਕਾਰ ਨਿਤ ਨਵੇਂ ਐਲਾਨ ਕਰ ਰਹੀ ਹੈ। ਇਸੇ ਲੜੀ ਵਿੱਚ ਸਰਕਾਰ ਨੇ ਲੋਕਾਂ ਨੂੰ NOC ਲੈਣ ਲਈ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਵੇਖਧੇ ਹੋਏ ਇੱਕ ਪੋਰਟਲ ਲਾਂਚ ਕੀਤਾ ਹੈ, ਜਿਥੇ ਉਨ੍ਹਾਂ ਨੂੰ 21 ਦਿਨਾਂ ਵਿੱਚ ਘਰ ਬੈਠੇ NOC ਮਿਲ ਜਾਏਗੀ।
ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਜਿਸਟਰੀ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਇੱਕ ਪੋਰਟਲ ਲਾਂਚ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ www.punjabregularization.in ਦੇ ਨਾਂ ‘ਤੇ ਸ਼ੁਰੂ ਕੀਤੇ ਗਏ ਇਸ ਪੋਰਟਲ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਕਿ ਨਾ ਤਾਂ ਰਜਿਸਟਰੀ ਹੋ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਐਨ.ਓ.ਸੀ. ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸਾਂਝਾ ਪੋਰਟਲ ਲਾਂਚ ਕੀਤਾ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪੋਰਟਲ ਤਹਿਤ ਪੰਜਾਬ ਦੇ ਉਹ ਲੋਕ ਜਿਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਆਪਣੇ ਮਕਾਨ ਬਣਾਉਣ ਲਈ ਪਲਾਟ ਲਏ ਹਨ ਅਤੇ ਜਿਨ੍ਹਾਂ ਨੇ 18-3-2018 ਤੋਂ ਪਹਿਲਾਂ ਦੀਆਂ ਕਾਲੋਨੀਆਂ ਕੱਢੀਆਂ ਹਨ। ਉਨ੍ਹਾਂ ਇਸ ਪੋਰਟਲ ‘ਤੇ NOC ਆਨਲਾਈਨ ਮਿਲ ਜਾਏਗੀ। ਇਸ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਲੋਕ ਆਨਲਾਈਨ ਅਰਜ਼ੀ ਦੇ ਸਕਦੇ ਹਨ, ਫੀਸਾਂ ਦਾ ਭੁਗਤਾਨ ਕਰ ਸਕਦੇ ਹਨ ਅਤੇ ਆਪਣੀ ਅਰਜ਼ੀ ਦਾ ਪਤਾ ਲਗਾ ਸਕਦੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰ ਬੈਠੇ ਹੀ 21 ਦਿਨਾਂ ‘ਚ NOC ਮਿਲ ਜਾਵੇਗੀ।
ਅਮਨ ਅਰੋੜਾ ਨੇ ਕਿਹਾ ਕਿ ਹੁਣ ਤੱਕ ਅਰਜ਼ੀਆਂ ਦੀ ਪ੍ਰਕਿਰਿਆ ਆਫਲਾਈਨ ਕੀਤੀ ਜਾਂਦੀ ਸੀ, ਇਸ ਲਈ ਬਿਨੈਕਾਰਾਂ ਨੂੰ NOC ਲਈ ਲੰਮੀ ਉਡੀਕ ਕਰਨੀ ਪੈਂਦੀ ਸੀ। ਇਹ ਇੱਕ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਲਈ MC ਅਤੇ MC ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਸ਼ੂਟਰ ਦੀਪਕ ਮੁੰਡੀ ਵੀ ਆਇਆ ਪੁਲਿਸ ਦੀ ਗ੍ਰਿਫਤ ‘ਚ
ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਅਰਜ਼ੀਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਇੱਕ ਤੈਅ ਸਮਾਂ ਹੱਦ ਵਿੱਚ ਕਾਰਵਾਈ ਕਰਨੀ ਪਏਗੀ, ਜਿਸ ਦੀ ਨਿਗਰਾਨੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: