ਪੰਜਾਬ ਵਿੱਚ ਸਰਕਾਰੀ ਟੀਚਰਾਂ ਨੂੰ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ, ਉਨ੍ਹਾਂ ਦੀ ਡਿਊਟੀ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਨਿਗਰਾਨੀ ਕਰਨ ਲਈ ਲਾਈ ਗਈ। ਗੁਰਦਾਸਪੁਰ ਜ਼ਿਲ੍ਹੇ ਵਿੱਚ 26 ਸਤੰਬਰ ਤੋਂ 30 ਨਵੰਬਰ ਤੱਕ ਪਰਾਲੀ ਸਾੜਨ ਦੀ ਨਿਗਰਾਨੀ ਕਰਨ ਲਈ ਲਗਭਗ 400 ਨੋਡਲ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਹੈ, ਜੋਕਿ ਪਰਾਲੀ ਸਾੜਨ ਦੇ ਮਾਮਲਿਆਂ ਦੀ ਰਿਪੋਰਟ ਕਰਨਗੇ।
ਡਿਪਟੀ ਕਮਿਸ਼ਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ ਅਧਿਆਪਕ ਹੀ ਨਹੀਂ, ਬਲਕਿ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਡਿਊਟੀ ‘ਤੇ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਥਾਨਕ ਇਲਾਕੇ ਨੂੰ ਬਿਹਤਰ ਢੰਗ ਨਾਲ ਜਾਣਦੇ ਹਨ, ਇਸ ਲਈ ਉਹ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੰਗੇ ਢੰਗ ਨਾਲ ਨਿਗਰਾਨੀ ਕਰ ਸਕਦੇ ਹਨ। ਡੀਸੀ ਨੇ ਕਿਹਾ ਕਿ ਸਾਨੂੰ ਸਾਂਝੇ ਤੌਰ ‘ਤੇ ਇਸ ਖ਼ਤਰੇ ਦੇ ਖ਼ਿਲਾਫ਼ ਲੜਨਾ ਪਵੇਗਾ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜਿਸ਼ ਨਾਕਾਮ, 4 ਹੈਂਡ ਗ੍ਰਨੇਡਾਂ ਸਣੇ 3 ਕਾਬੂ
ਦੂਜੇ ਪਾਸੇ ਇਸ ਫ਼ੈਸਲੇ ਨੂੰ ਲੈ ਕੇ ਟੀਚਰ ਯੂਨੀਅਨਾਂ ਵਿਚ ਰੋਸ ਹੈ। ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ ਅਤੇ ਇਸ ਨਾਲ ਅਸੀਂ ਆਪਣੀ ਮੁੱਢਲੀ ਜ਼ਿੰਮੇਵਾਰੀ ਤੋਂ ਦੂਰ ਹੋ ਜਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਅਧਿਆਪਕ ਪਰਾਲੀ ਸਾੜਨ ਦੀ ਨਿਗਰਾਨੀ ‘ਚ ਲੱਗੇ ਰਹੇ ਤਾਂ ਵਿਦਿਆਰਥੀਆਂ ਦਾ ਸਿਲੇਬਸ ਕਿਵੇਂ ਪੂਰਾ ਹੋਵੇਗਾ? ਜੇ ਨਤੀਜੇ ਠੀਕ ਨਾ ਆਏ ਤਾਂ ਸਕੂਲ ਟੀਚਰਾਂ ‘ਤੇ ਐਕਸ਼ਨ ਲਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























