ਪੰਜਗਰਾਂਈ ਖੁਰਦ (ਮੋਗਾ) ਦੀ ਗਰਾਮ ਪੰਚਾਇਤ ਨੇ ਮਤੇ ਪਾਏ ਹਨ ਜਿਸ ਵਿਚ ਉਨ੍ਹਾਂ ਨੇ ਚੰਡੀਗੜ੍ਹ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕੀਤੀ ਜਾ ਰਹੀ 131ਵੀਂ ਸੰਵਿਧਾਨਕ ਸੋਧ ਦਾ ਜੋ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਨ ਦਾ ਸਮਰਥਨ ਕਰਦੀ ਹੈ। ਅਸੀਂ ਮੰਗ ਕਰਦੇ ਹਾਂ ਕਿ ਇਸ ਨੂੰ ਵਾਪਸ ਲਿਆ ਜਾਵੇ ਤੇ ਭਵਿੱਖ ਵਿਚ ਅਜਿਹਾ ਕੋਈ ਕਾਨੂੰਨ ਨਾ ਲਿਆਂਦਾ ਜਾਵੇ।
ਦੂਜੇ ਮਤੇ ਵਿਚ ਪੰਜਾਬ ਯੂਨੀਵਰਸਿਟੀ ‘ਚ ਜਲਦ ਹੀ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨਾ ਕਰਵਾਉਣ ਦਾ ਤੇ ਕੇਂਦਰ ਸਰਕਾਰ ਤੋਂ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕਰਦੇ ਹਾਂ ਤੇ ਨਾਲ ਹੀ PU ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ‘ਤੇ ਦਰਜ FIR ਵਾਪਸ ਲੈਣ ਦੀ ਵੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ: ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ CM ਮਾਨ ਤੇ ਕੇਜਰੀਵਾਲ ਨੇ ਗੁਰੂ ਚਰਨਾਂ ‘ਚ ਕੀਤਾ ਪ੍ਰਣਾਮ
ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਪੰਜਗਰਾਈਂ ਵੱਲੋਂ ਮਤਾ ਪਾਇਆ ਗਿਆ ਜਿਸ ਵਿਚ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੀ ਸਟੇਟ ਯੂਨੀਵਰਸਿਟੀ ਐਲਾਨਿਆ ਜਾਵੇ ਤੇ ਪੰਜਾਬ ਦੇ ਹੱਕਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਥੋਪੀ ਜਾ ਰਹੀ ਨਵੀਂ ਸਿੱਖਿਆ ਨੀਤੀ 2020 ਦਾ ਜੋ ਕਿ ਰਾਜਾਂ ਦੀ ਸੁਤਤੰਰਤਾ ਨੰ ਖਤਮ ਕਰ ਰਹੀ ਹੈ, ਦਾ ਵਿਰੋਧ ਕਰਦੇ ਹਾਂ। ਕੇਂਦਰ ਵੱਲੋਂ ਬਣਾਈ ਗਈ ਬਿਜਲੀ ਨੀਤੀ ਦਾ ਵੀ ਵਿਰੋਧ ਕਰਦੇ ਹਾਂ ਜੋ ਪੰਜਾਬ ਤੇ ਹੋਰਨਾਂ ਰਾਜਾਂ ਦੇ ਅਧਿਕਾਰਾਂ ‘ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸੂਬੇ ਦੇ ਹੱਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਖਿੜਿਆ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ ਦਾ।
ਵੀਡੀਓ ਲਈ ਕਲਿੱਕ ਕਰੋ -:
























