ਅੰਮ੍ਰਿਤਸਰ ‘ਚ ਜ਼ਮੀਨ ਦੇ ਲਾਲਚ ਵਿਚ ਪੋਤੇ ਨੇ ਆਪਣੇ ਹੀ ਦਾਦੇ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਕਲਯੁੱਗੀ ਪੋਤੇ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਆਪਣੇ ਬਜ਼ੁਰਗ ਦਾਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜ਼ਮੀਨ ਨੂੰ ਲੈ ਕੇ ਦੋਵਾਂ ਦਰਮਿਆਨ ਕਾਫੀ ਦੇਰ ਤੋਂ ਵਿਵਾਦ ਚੱਲ ਰਿਹਾ ਸੀ।
ਬਜ਼ੁਰਗ ਦੇ ਦੂਜੇ ਪੋਤਰੇ ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦੇ ਬੇਟੇ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਦਾ ਦਾਦਾ ਅਜੈਬ ਸਿੰਘ ਨਾਲ ਪਿਛਲੇ ਕਾਫੀ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਖੇਤਾਂ ਵਿਚ ਪਾਣੀ ਦੇਣ ਨੂੰ ਲੈ ਕੇ ਵਿਵਾਦ ਵਧ ਗਿਆ ਜਿਸ ਕਾਰਨ ਸੰਦੀਪ ਨੇ ਗੁੱਸੇ ਵਿਚ ਕਹੀ ਮਾਰ ਕੇ ਅਪਣੇ ਦਾਦੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵਿਧਾਇਕਾਂ ਨਾਲ ਅੱਜ ਮੁਲਾਕਾਤ ਕਰਨਗੇ ਰਾਹੁਲ ਗਾਂਧੀ, ਪਾਰਟੀ ਵਿਚਲੇ ਕਲੇਸ਼ ਨੂੰ ਖਤਮ ਕਰਨ ਲਈ ਹੋਵੇਗੀ ਬੈਠਕ