‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਪੰਜਾਬ ਪੁਲਿਸ ਪੂਰੇ ਐਕਸ਼ਨ ਮੋਡ ਵਿਚ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਸ਼ਾ ਤਸਕਰਾਂ ਨੂੰ ਨਕੇਲ ਪਾਈ ਜਾ ਸਕੇ। ਅਜਿਹੀ ਹੀ ਇਕ ਕਾਰਵਾਈ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਕੀਤੀ ਗਈ ਹੈ।
ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇਕ ਗ੍ਰੰਥੀ ਸਿੰਘ ਨੂੰ ਕਰੋੜਾਂ ਦੀ ਹੈਰੋਇਨ ਸਣੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਫੜੇ ਗਏ ਗ੍ਰੰਥੀ ਕੋਲੋਂ 2.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ ‘ਚ ਅਣਪਛਾਤਿਆਂ ਨੇ ਮਾਂ-ਪੁੱਤ ‘ਤੇ ਕੀਤਾ ਹਮਲਾ, ਮਹਿਲਾ ਦੀ ਮੌਤ, ਪੁੱਤ ਜ਼ਖਮੀ
ਇੰਨਾ ਹੀ ਨਹੀਂ ਇਸ ਤੋਂ ਇਲਾਵਾ 40,000 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਇਸ ਪੂਰੇ ਮਾਮਲੇ ਵਿਚ ਉਸ ਦੀ ਪਤਨੀ ਤੇ ਭਰਾ ਵੀ ਸ਼ਾਮਲ ਸੀ। ਗ੍ਰੰਥੀ ਆਪਣੀ ਪਤਨੀ ਨਾਲ ਮਿਲ ਕੇ ਨਸ਼ਿਆਂ ਦੀ ਸਪਲਾਈ ਕਰਦਾ ਸੀ। ਮੁਲਜ਼ਮ ਦੀ ਪਛਾਣ ਗ੍ਰੰਥੀ ਜੋਗਾ ਸਿੰਘ, ਪਤਨੀ ਸ਼ਰਨਜੀਤ ਕੌਰ ਤੇ ਭਰਾ ਪੰਜਾਬ ਸਿੰਘ ਵਜੋਂ ਹੋਈ ਹੈ ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
