ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾਂ ਵਿਖੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰੰਥੀ ਪਿਛਲੇ 13 ਸਾਲਾਂ ਤੋਂ ਗੁਰੂ ਘਰ ‘ਚ ਸੇਵਾ ਨਿਭਾ ਰਿਹਾ ਹੈ। ਜਾਣਕਾਰੀ ਮੁਤਾਬਕ ਗੁਰੂ ਘਰ ‘ਚ ਗੱਡੀ ਖੜ੍ਹੀ ਕਰਨ ਤੋਂ ਰੋਕਣ ‘ਤੇ ਉਸ ਉਤੇ ਹਮਲਾ ਕੀਤਾ ਗਿਆ ਸੀ। ਇੰਨਾ ਹੀ ਨਹੀਂ ਪੁੱਤ ਨੂੰ ਛੁਡਵਾਉਣ ਆਈ ਮਾਂ ਦੀ ਵੀ ਹਮਲਾਵਰਾਂ ਨੇ ਕੁੱਟਮਾਰ ਕੀਤੀ ਹੈ। ਗ੍ਰੰਥੀ ਸਿੰਘ ਨੇ ਹਮਲਾਵਰਾਂ ‘ਤੇ ਨਸ਼ਾ ਤਸਕਰੀ ਕਰਨ ਦੇ ਇਲਜ਼ਾਮ ਲਗਾਏ ਹਨ। ਸਿਵਲ ਹਸਪਾਤਲ ਵਿਚ ਦੋਵੇਂ ਜੇਰੇ ਇਲਾਜ ਹਨ।
ਇਹ ਵੀ ਪੜ੍ਹੋ : ਪੂਰੇ ਦੇਸ਼ ‘ਚ ਨਹੀਂ ਦਿਖੇਗਾ ਇਕ ਵੀ ਟੋਲ ਪਲਾਜਾ, ਜਲਦ ਹੀ ਨਵੀਂ ਟੋਲ ਨੀਤੀ ਦਾ ਐਲਾਨ ਕਰੇਗੀ ਸਰਕਾਰ
ਗ੍ਰੰਥੀ ਸਿੰਘ ਦੇ ਬਿਆਨਾਂ ‘ਤੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਮਹਿਲਾ ਸਣੇ 4 ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੀਤੇ ਦਿਨੀਂ ਦੁਪਹਿਰ 12 ਵਜੇ ਦੇ ਕਰੀਬ ਪਿੰਡ ਦੇ ਹੀ 4 ਤੋਂ 5 ਵਿਅਕਤੀ ਜੋ ਨਸ਼ੇ ਦਾ ਕਾਰੋਬਾਰ ਕਰਦੇ ਹਨ ਤੇ ਉਹ ਹਰ ਰੋਜ਼ ਗੁਰੂ ਘਰ ਦੇ ਬਾਹਰ ਆਪਣੀ ਗੱਡੀ ਖੜ੍ਹੀ ਕਰਦੇ ਹਨ ਤੇ ਮੈਂ ਉਨ੍ਹਾਂ ਨੂੰ ਗੱਡੀ ਖੜ੍ਹੀ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰ ਦਿੱਤਾ ਤੇ ਜਦੋਂ ਮੇਰੀ ਮਾਂ ਮੈਨੂੰ ਬਚਾਉਣ ਆਈ ਤਾਂ ਉਸ ਲਗਾਏ ਤੇ ਵੀ ਹਮਲਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























