ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਵਿੱਚ ਸਥਿਤ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਇਸ ਮੌਕੇ ਗੁਰੂਧਾਮ ਦੇ ਦਰਸ਼ਨ-ਦੀਦਾਰ ਵਾਸਤੇ ਭਾਰਤੀ ਯਾਤਰੀਆਂ ਨੂੰ 11 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਪਾਕਿਸਤਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਲਗਭਗ 2500 ਭਾਰਤੀ ਸਿੱਖ ਯਾਤਰੀਆਂ ਲਈ 17 ਨਵੰਬਰ ਤੋਂ 27 ਨਵੰਬਰ ਤੱਕ ਲਈ ਵੀਜ਼ੇ ਜਾਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਾਰਤੀ ਜਥਾ 17 ਨਵੰਬਰ ਨੂੰ ਵਾਹਗਾ ਬਾਰਡਰ ਪਹੁੰਚੇਗਾ, ਜਿਥੇ ਉਨ੍ਹਾਂ ਨੂੰ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ। 18 ਨਵੰਬਰ ਨੂੰ ਸ਼ਰਧਾਲੂਆਂ ਨੂੰ ਸਥਾਨਕ ਗੁਰਦੁਆਰਾ ਸਾਹਿਬਾਨਾਂ ‘ਚ ਦਰਸ਼ਨ ਕਰਵਾਉਣ ਲਈ ਲਿਜਾਇਆ ਜਾਵੇਗਾ ਤੇ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਇਹ ਵੀ ਪੜ੍ਹੋ : ਵੱਖਰੀ ਪਾਰਟੀ ਦੇ ਐਲਾਨ ‘ਤੇ ਡਿਪਟੀ CM ਰੰਧਾਵਾ ਨੇ ਕੈਪਟਨ ‘ਤੇ ਕਰ ਦਿੱਤਾ ਤਿੱਖਾ ਹਮਲਾ
20 ਨਵੰਬਰ ਨੂੰ ਗੁਰੂ ਸਿੱਖਾਂ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਵਾਏ ਜਾਣਗੇ, 21 ਨਵੰਬਰ ਨੂੰ ਹਸਨ ਅਬਦਾਲ, 22 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਪੀਰ ਵਲੀ ਕੰਧਾਰੀ, 23 ਨਵੰਬਰ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ, 24 ਨੂੰ ਲਾਹੌਰ ਦੇ ਸਥਾਨਕ ਗੁਰਦੁਆਰਾ ਸਾਹਿਬ, 25 ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ 26 ਨੂੰ ਏਮਨਾਬਾਦ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। 27 ਨਵੰਬਰ ਨੂੰ ਜਥਾ ਵਾਪਸੀ ਲਈ ਰਵਾਨਾ ਹੋਵੇਗਾ।