ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖਬਰ ਹੈ। ਬਿਜਲੀ ਕਾਮਿਆਂ ਵੱਲੋਂ ਪਿਛਲੇ 2 ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਹੁਣ ਤੱਕ ਸ਼ਹਿਰ ਦੇ 80 ਫੀਸਦੀ ਹਿੱਸੇ ਵਿਚ ਬਿਜਲੀ ਬਹਾਲ ਕਰ ਦਿੱਤੀ ਗਈ ਹੈ ਤੇ ਪੂਰੇ ਸ਼ਹਿਰ ਵਿਚ ਰਾਤ 10 ਵਜੇ ਤੱਕ ਲਾਈਟ ਆ ਜਾਵੇਗੀ।
ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਵੱਲੋਂ ਹੜਤਾਲ ਕੀਤੀ ਗਈ ਸੀ ਪਰ ਹੁਣ ਯੂਨੀਅਨ ਪ੍ਰਧਾਨ ਨੇ ਕਿਹਾ ਹੈ ਕਿ ਅਸੀਂ ਚੰਡੀਗੜ੍ਹ ਵਾਸੀਆਂ ਤੋਂ ਮੁਆਫੀ ਮੰਗਦੇ ਹਾਂ, ਅਸੀਂ 2 ਦਿਨ ਹੜਤਾਲ ਕੀਤੀ ਪਰ ਬਿਜਲੀ ਸਪਲਾਈ ਵਿੱਚ ਵਿਘਨ ਪਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : BJP ਨੇਤਾ ਨੇ ਸਟੇਜ ‘ਤੇ ਕੰਨ ਫੜ੍ਹ ਕੀਤੀ ਉਠਕ-ਬੈਠਕ, ਬੋਲੇ- ‘5 ਸਾਲ ‘ਚ ਹੋਈਆਂ ਗਲਤੀਆਂ ਲਈ ਸੌਰੀ’
ਗੌਰਤਲਬ ਹੈ ਕਿ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਨੋਟਿਸ ਲੈਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਚੀਫ਼ ਇੰਜਨੀਅਰ ਨੂੰ ਤਲਬ ਕੀਤਾ ਸੀ, ਜਿਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੇ ESMA ਲਗਾ ਦਿਤਾ ਹੈ, ਮਤਲਬ ਬਿਜਲੀ ਕਾਮੇ ਅਗਲੇ 6 ਮਹੀਨਿਆਂ ਲਈ ਹੜਤਾਲ ‘ਤੇ ਨਹੀਂ ਜਾ ਸਕਣਗੇ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਹਾਈਕੋਰਟ ਨੇ ਸਾਫ ਕਰ ਦਿੱਤਾ ਸੀ ਕਿ ਇਹ ਮਾਮਲਾ ਸਿੱਧੇ ਤੌਰ ‘ਤੇ ਉਲੰਘਣਾ ਦਾ ਹੈ। ਜਦੋਂ ਮਾਮਲਾ ਹਾਈਕੋਰਟ ਵਿਚ ਪੈਂਡਿੰਗ ਹੈ ਤਾਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦਾ ਇਸ ਤਰ੍ਹਾਂ ਹੜਤਾਲ ‘ਤੇ ਜਾਣਾ ਪੂਰੀ ਤਰ੍ਹਾਂ ਤੋਂ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ। ਅੱਗੇ ਦੇ ਹੁਕਮ ਕੱਲ੍ਹ ਦਿੱਤੇ ਜਾਣਗੇ।