ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਦੌਰਾਨ ਫੌਰੀ ਰਾਹਤ ਅਤੇ ਬਚਾਅ ਕਾਰਜਾਂ ਦੀ ਵਿਵਸਥਾ ਲਈ ‘ਦਿ ਸਟੇਟ ਡਿਜ਼ਾਸਟਰ ਮੈਨੇਜਮੈਂਟ ਫੰਡ’ ਨੂੰ ਮਨਜ਼ੂਰੀ ਦੇ ਦਿੱਤੀ ਹੈ।
CM ਮਾਨ ਨੇ ਖੁਦ ਇਸ ਦੀ ਜਾਣਕਾਰੀ ਟਵਿੱਟਰ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਫੰਡ ਦੀ ਰਾਸ਼ੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਸੰਬੰਧਤ ਪ੍ਰਾਜੈਕਟ ਲਾਉਣ ਲਈ ਸਹਾਈ ਹੋਵੇਗੀ। ਪੰਜਾਬੀਆਂ ਦੀ ਹਰ ਮੁਸ਼ਕਲ ਘੜੀ ਦੌਰਾਨ ਸੁਰੱਖਿਆ ਕਰਨਾ ਸਾਡੀ ਤਰਜੀਹ ਹੈ।
ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੰਡ ਦਾ ਗਠਨ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 48 1(ਸੀ) ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਰਾਹਤ ਉਪਾਵਾਂ ਨਾਲ ਸਬੰਧਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਸੀ.ਐੱਮ. ਨੇ ਆਸ ਪ੍ਰਗਟਾਈ ਕਿ ਇਹ ਉਪਾਅ ਸੂਬੇ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਅਤੇ ਘੱਟ ਕਰਨ ਵਿੱਚ ਮਦਦ ਕਰਨਗੇ।
ਉਨ੍ਹਾਂ ਕਿਹਾ ਕਿ ਪੰਦਰਵਾੜਾ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ‘ਤੇ ਫੰਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2021 ਤੋਂ 2026 ਤੱਕ ਰਾਜ ਆਫ਼ਤ ਪ੍ਰਬੰਧਨ ਫੰਡ (SDMF) ਵਿੱਚ ਰਾਜ ਦਾ ਹਿੱਸਾ 25 ਫੀਸਦੀ ਹੋਵੇਗਾ, ਜਦਕਿ ਕੇਂਦਰ ਦਾ ਹਿੱਸਾ 75 ਫ਼ੀਸਦੀ ਹੋਵੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਕੁੱਲ 2021 ਤੋਂ 2026 ਤੱਕ SDMF ਵਿੱਚ ਕੁਲ 729.60 ਕਰੋੜ ਰੁਪਏ ਉਪਲਬਧ ਹੋਣਗੇ, ਜੋ ਕਿ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਲਈ ਰਾਜ ਦੀ ਤਿਆਰੀ ਨੂੰ ਹੋਰ ਵਧਾਉਣ ਵਿੱਚ ਸਹਾਇਕ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਪੂਰੀ ਤਰ੍ਹਾਂ ਸਮਝ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਕਿਆਸੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪ੍ਰਭਾਵੀ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।