ਅੱਜ ਗਣੇਸ਼ ਚਤੁਰਥੀ ਦਾ ਪਾਵਨ ਤਿਓਹਾਰ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

PM ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ “ਆਸਥਾ ਤੇ ਸ਼ਰਧਾ ਨਾਲ ਭਰਪੂਰ ਇਹ ਪਵਿੱਤਰ ਤਿਓਹਾਰ ਸਾਰਿਆਂ ਲਈ ਸ਼ੁਭ ਹੋਵੇ। ਭਗਵਾਨ ਗਜਾਨਨ ਨੂੰ ਪ੍ਰਾਰਥਨਾ ਹੈ ਕਿ ਉਹ ਆਪਣੇ ਸਾਰੇ ਭਗਤਾਂ ਨੂੰ ਸੁੱਖ, ਸ਼ਾਂਤੀ ਤੇ ਚੰਗੀ ਸਿਹਤ ਦਾ ਆਸ਼ੀਰਵਾਦ ਦੇਣ।”

CM ਭਗਵੰਤ ਮਾਨ ਨੇ ਸ਼੍ਰੀ ਗਣੇਸ਼ ਚਤੁਰਥੀ ਦੇ ਪਾਵਨ ਤਿਓਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ- “ਭਗਵਾਨ ਸ਼੍ਰੀ ਗਣੇਸ਼ ਜੀ ਸਾਡੇ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਗਣੇਸ਼ ਚਤੁਰਥੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਟਵੀਟ ਕਰਦਿਆਂ ਲਿਖਿਆ ਕਿ -‘ਸ਼੍ਰੀ ਗਣੇਸ਼ ਚਤੁਰਥੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਭਗਵਾਨ ਸ਼੍ਰੀ ਗਣੇਸ਼ ਜੀ ਆਪ ਸਭ ਦਿੱਤੀਆਂ ‘ਤੇ ਮਿਹਰ ਬਣਾਈ ਰੱਖਣ, ਸਭ ਨੂੰ ਤੰਦਰੁਸਤੀ, ਖੁਸ਼ਹਾਲੀ ਤੇ ਤਰੱਕੀ ਦੀ ਬਖਸ਼ਿਸ਼ ਕਰਨ’।
ਵੀਡੀਓ ਲਈ ਕਲਿੱਕ ਕਰੋ -:
























