ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਕੀਤਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦੀ ਹੀ ਗਾਰਡ (ਚੌਂਕੀਦਾਰ) ਖੜ੍ਹੇ ਦੇਖੋਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼-ਸਫ਼ਾਈ ਲਈ ਸਕੂਲਾਂ ਨੂੰ 50,000/- ਪ੍ਰਤੀ ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ ‘ਚ ਕੁੱਝ ਸੁਧਾਰ ਜ਼ਰੂਰੂ ਹੋਵੇਗਾ।
ਹਰਜੋਤ ਬੈਂਸ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ , ਉਹ 6 ਮਹੀਨਿਆਂ ਵਿੱਚ ਹੀ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਅਰਵਿੰਦ ਕੇਜਰੀਵਾਲ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਇੰਡੀਆ ਨੰਬਰ ਵਨ ਬਣੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਹੁਤ ਬਹੁਤ ਮੁਬਾਰਕਾਂ।
ਇਹ ਵੀ ਪੜ੍ਹੋ : MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦਿਹਾਂਤ, DMC ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਸਵੀਪਰ-ਕਮ-ਚਪੜਾਸੀ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਹ ਯਕੀਨੀ ਬਣਾਉਣ ਲਈ ਕਿ ਅਧਿਆਪਕਾਂ ਨੂੰ ਸਵੀਪਰ ਦਾ ਕੰਮ ਨਾ ਕਰਨਾ ਪਵੇ, ਸਕੂਲ ਪ੍ਰਬੰਧਨ ਕਮੇਟੀਆਂ (ਐਸਐਮਸੀ) ਨੂੰ ਮਹੀਨਾਵਾਰ ਫੰਡ ਦੇਣ ਦਾ ਫੈਸਲਾ ਕੀਤਾ ਗਿਆ ਹੈ ਜੋ ਨੌਕਰੀ ਲਈ ਇੱਕ ਵਿਅਕਤੀ ਨੂੰ ਹੋਰ ਨਿਯੁਕਤ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸੇ ਤਰ੍ਹਾਂ ਬੱਚਿਆਂ ਦੀ ਸੁਰੱਖਿਆ ਲਈ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਗਰਲਜ਼ ਹਾਈ ਸਕੂਲਾਂ ਵਿੱਚ ਇੱਕ ਸੁਰੱਖਿਆ ਗਾਰਡ ਦੀ ਨਿਯੁਕਤੀ ਲਈ ਐਸ.ਐਮ.ਸੀਜ਼ ਨੂੰ ਇੱਕ ਮਹੀਨਾਵਾਰ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੁਣ ਰਾਤ ਦੀ ਡਿਊਟੀ ਲਈ ਚੌਕੀਦਾਰ ਅਤੇ ਸਾਰੇ ਪ੍ਰਬੰਧਕੀ ਕੰਮਾਂ ਲਈ ਕੈਂਪਸ ਮੈਨੇਜਰ ਹੋਣਗੇ, ਜਿਸ ਕਰਕੇ ਅਧਿਆਪਕਾਂ ‘ਤੇ ਬੋਝ ਪੈਂਦਾ ਸੀ। ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਲਈ ਵਿੱਤੀ ਸਹਾਇਤਾ ਤਹਿਤ ਇਸ ਮੰਤਵ ਲਈ 123.62 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।