ਗੁਜਰਾਤ ਵਿਧਾਨ ਸਭਾ ਚੋਣਾਂ ਲਈ ਚੋਣ ਮੈਦਾਨ ਭਖਿਆ ਹੋਇਆ ਹੈ। ਇਸ ਵਾਰ ਗੁਜਰਾਤ ਚੋਣਾਂ ਲਈ ਚੋਣ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ।
ਦੱਸ ਦੇਈਏ ਕਿ CM ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਦਾਹੋਦ, ਗਰਬਾੜਾ, ਝਾਲੋਦ ਅਤੇ ਫਤਿਹਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ । ਰੋਡ ਸ਼ੋਅ ਦੌਰਾਨ CM ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਨੂੰ ਆਏ ‘ਜ਼ੀਰੋ ਬਿਜਲੀ ਬਿੱਲ’ ਦਿਖਾਉਂਦੇ ਹੋਏ ਕਿਹਾ ਕਿ ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਅਸੀਂ ਜੋ ਕਹਿੰਦੇ ਹਾਂ ਕਰ ਕੇ ਦਿਖਾਉਂਦੇ ਹਾਂ।
ਇਸ ਤੋਂ ਅੱਗੇ CM ਮਾਨ ਨੇ ਗੁਜਰਾਤੀਆਂ ਨੂੰ ਇਸ ਵਾਰ ‘ਆਪ’ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਗੁਜਰਾਤ ਵਿੱਚ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤੀਆਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: