ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪਾਰਟੀ ਦੇ ਇੰਚਾਰਜ ਨੂੰ ਬਦਲ ਦਿੱਤਾ ਹੈ। ਬੀਜੇਪੀ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਥਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਭਾਈ ਰੂਪਾਨੀ ਨੂੰ ਪੰਜਾਬ ਇੰਚਾਰਜ ਲਾਇਆ ਗਿਆ ਹੈ।
ਭਾਜਪਾ ਦੇ ਜਨਰਲ ਸਕੱਤਰ ਡਾ. ਨਰਿੰਦਰ ਸਿੰਘ ਰੈਨਾ ਨੂੰ ਸੂਬਾ ਇਕਾਈ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬੀਜੇਪੀ ਵੱਲੋਂ ਪੰਜਾਬ ਅਤੇ ਹਰਿਆਣਾ ਸਣੇ 15 ਸੂਬਿਆਂ ਦੇ ਇੰਚਾਰਜ ਬਦਲੇ ਗਏ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ ਇੱਕ ਵੱਡੇ ਬਦਲਾਅ ਦੀ ਤਿਆਰੀ ਵਿੱਚ ਹੈ। ਕੁਝ ਦਿਨ ਪਹਿਲਾਂ ਮੁੱਲਾਂਪੁਰ ‘ਚ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਵੀ ਇਹ ਮੰਗ ਉਠਾਈ ਗਈ ਸੀ।
ਇਸ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਸੂਬੇ ਤੋਂ ਮੋਰਚੇ ਤੱਕ ਅਤੇ ਇੱਥੋਂ ਤੱਕ ਕਿ ਜ਼ਿਲ੍ਹਾ ਪੱਧਰ ‘ਤੇ ਵੀ ਬਦਲਾਅ ਕੀਤੇ ਜਾ ਸਕਦੇ ਹਨ। ਕਾਂਗਰਸ ਛੱਡ ਕੇ ਆਏ ਸੁਨੀਲ ਜਾਖੜ ਸਣੇ ਸਾਬਕਾ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : BJP ਨੇ ਬਦਲਿਆ ਪੰਜਾਬ ਇੰਚਾਰਜ, ਸ਼ੇਖਾਵਤ ਦੀ ਥਾਂ ਇਸ ਸੂਬੇ ਦੇ ਸਾਬਕਾ CM ਨੂੰ ਦਿੱਤੀ ਜ਼ਿੰਮੇਵਾਰੀ
ਪਿਛਲੀਆਂ ਚੋਣਾਂ ਵਿੱਚ ਭਾਜਪਾ ਦਾ ਪ੍ਰਦਰਸ਼ਨ ਕਮਜ਼ੋਰ ਰਿਹਾ ਸੀ। ਭਾਜਪਾ ਨੇ 117 ‘ਚੋਂ 73 ਸੀਟਾਂ ‘ਤੇ ਚੋਣ ਲੜੀ ਪਰ ਸਿਰਫ 2 ਸੀਟਾਂ ਹੀ ਜਿੱਤ ਸਕੀ। ਪਾਰਟੀ ਨੂੰ ਸਿਰਫ਼ 6.6 ਫੀਸਦੀ ਵੋਟਾਂ ਮਿਲੀਆਂ। 73 ਵਿੱਚੋਂ 54 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਇਸ ਕਾਰਨ ਪਾਰਟੀ ਅੰਦਰ ਲੀਡਰਸ਼ਿਪ ਬਦਲਣ ਦੀ ਮੰਗ ਉੱਠ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: