ਤਰਨਤਾਰਨ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਈ। ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ ਤੇ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਇੱਕ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਜੈਪਾਲ ਸਿੰਘ ਵਜੋਂ ਹੋਈ ਹੈ ਤੇ ਜਿਹੜਾ ਨੌਜਵਾਨ ਇਸ ਝੜਪ ਦੌਰਾਨ ਜਖਮੀ ਹੋਇਆ ਹੈ, ਉਸ ਦਾ ਨਾਂ ਅਵਿਨਾਸ਼ ਹੈ ਤੇ ਉਹ ਹਸਪਤਾਲ ਵਿਚ ਜੇਰੇ ਇਲਾਜ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਝੜਪ ਪੁਰਾਣੀ ਰੰਜਿਸ਼ ਕਰਕੇ ਹੋਈ ਦੱਸੀ ਜਾ ਰਹੀ ਹੈ। ਦੋਵੇਂ ਹੀ ਧਿਰਾਂ ਅਪਰਾਧਿਕ ਗਤੀਵਿਧੀਆਂ ਨਾਲ ਜੁੜੀਆਂ ਹੋਈਆਂ ਹਨ ਤੇ ਉਨ੍ਹਾਂ ਖਿਲਾਫ ਕਈ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਿਸ ਨੂੰ ਜਦੋਂ ਘਟਨਾ ਵਾਲੀ ਥਾਂ ਉਤੇ ਪੁੱਜੀ ਤਾਂ ਉਸ ਸਮੇਂ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ ਤੇ ਹੁਣ ਪੁਲਿਸ ਵੱਲੋਂ ਦੋਵੇਂ ਧਿਰਾਂ ਦੇ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ। ਫਾਇਰਿੰਗ ਦੌਰਾਨ ਹਮਲਾਵਰਾਂ ਨੇ ਗੱਡੀ ਨੂੰ ਵੀ ਨਿਸ਼ਾਨਾ ਬਣਾਇਆ ਸੀ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ: ਟਿਊਸ਼ਨ ਪੜ੍ਹਨ ਘਰੋਂ ਨਿਕਲੇ ਦੋ ਸਕੇ ਭਰਾ ਹੋਏ ਲਾਪਤਾ, ਪਰਿਵਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਮ੍ਰਿਤਕ ਅਜੈਪਾਲ ਸਿੰਘ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਕੁਝ ਦੋਸਤ ਅਜੈ ਨੂੰ ਆਪਣੇ ਨਾਲ ਘਰੋਂ ਲੈ ਕੇ ਗਏ ਸਨ ਤੇ ਥੋੜ੍ਹੀ ਦੇਰ ਬਾਅਦ ਹੀ ਉਨ੍ਹਾਂ ਨੂੰ ਖਬਰ ਮਿਲੀ ਕਿ ਗੋਲੀਆਂ ਲੱਗਣ ਨਾਲ ਉਨ੍ਹਾਂ ਦੇ ਪੁੱਤ ਦੀ ਮੌਤ ਹੋ ਗਈ ਹੈ ਜਦੋਂ ਕਿ ਉਸਦਾ ਦੋਸਤ ਗੰਭੀਰ ਜਖਮੀ ਹੈ। ਦੱਸ ਦੇਈਏ ਕਿ ਅਜੈ ਪਾਲ ਸਿੰਘ ਖਿਲਾਫ NDPS ਐਕਟ ਤਹਿਤ ਪਹਿਲਾਂ ਤੋਂ ਹੀ ਕਈ ਪਰਚੇ ਦਰਜ ਹਨ ਤੇ ਉਹ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
























