ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ 2019 ਵਿੱਚ ਗੁਰਦਾਸਪੁਰ ਤੋਂ ਭਾਜਪਾ ਤੋਂ ਲੋਕ ਸਭਾ ਚੋਣਾਂ ਜਿੱਤ ਕੇ ਫਿਲਮ ਅਦਾਕਾਰ ਤੋਂ ਸੰਸਦ ਮੈਂਬਰ ਬਣੇ ਸਨੀ ਦਿਓਲ ਉਮੀਦਵਾਰਾਂ ਦੇ ਪ੍ਰਚਾਰ ਲਈ ਪੰਜਾਬ ਵਿੱਚ ਨਹੀਂ ਪਹੁੰਚ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜਕਲ੍ਹ ਬੀਮਾਰ ਹਨ ਤੇ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਪ੍ਰਚਾਰ ਨੂੰ ਲੈ ਕੇ ਹੁਣ ਉਮੀਦਵਾਰਾਂ ਵਿੱਚ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਦੱਸ ਦੇਈਏ ਕਿ ਸਨੀ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਹੋਈਆਂ ਨਿਗਮ ਚੋਣਾਂ ਦੌਰਾਨ ਸਨੀ ਪ੍ਰਚਾਰ ਲਈ ਨਹੀਂ ਪਹੁੰਚੇ ਸਨ। ਇਸ ਵਾਰ ਵੀ ਚੋਣਾਂ ਵਿੱਚ ਸਨੀ ਦੀ ਗੈਰ-ਮੌਜੂਦਗੀ ਨੇ ਚਰਚਾ ਛੇੜ ਦਿੱਤੀ ਹੈ। ਕੋਰੋਨਾ ਦੌਰ ਦੀ ਸ਼ੁਰੂਆਤ ‘ਚ ਵੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਆਏ ਅਤੇ ਲੋਕਾਂ ਨੂੰ ਮਿਲਣ ਦੀ ਬਜਾਏ ਸਿਰਫ ਅਧਿਕਾਰੀਆਂ ਨੂੰ ਮਿਲੇ ਅਤੇ ਰਸਮੀ ਕਾਰਵਾਈਆਂ ਪੂਰੀਆਂ ਕਰਕੇ ਚਲੇ ਗਏ।
ਇਸ ਦਾ ਖ਼ਮਿਆਜ਼ਾ ਭਾਜਪਾ ਨੂੰ ਪੂਰੇ ਪੰਜਾਬ ਵਿੱਚ ਭੁਗਤਣਾ ਪੈ ਸਕਦਾ ਹੈ ਅਤੇ ਇਸ ਦਾ ਉਲਟਾ ਅਸਰ ਭਾਜਪਾ ਦੀਆਂ ਸੀਟਾਂ ’ਤੇ ਪਵੇਗਾ। ਇਸ ਦਾ ਮੁੱਖ ਕਾਰਨ ਇਹ ਹੈ ਕਿ ਸੰਨੀ ਦਿਓਲ ਕੋਈ ਆਮ ਨਾਂ ਨਹੀਂ ਹੈ ਅਤੇ ਪੰਜਾਬ ਦੇ ਲੋਕ ਉਨ੍ਹਾਂ ਅਤੇ ਉਨ੍ਹਾਂ ਦੇ ਕੰਮ ਤੋਂ ਚੰਗੀ ਤਰ੍ਹਾਂ ਜਾਣੂ ਹਨ। ਪੂਰੇ ਪੰਜਾਬ ਵਿੱਚ ਇਸ ਗੱਲ ਦੀ ਕਾਫੀ ਚਰਚਾ ਹੈ ਕਿ ਗੁਰਦਾਸਪੁਰ ਦੇ ਲੋਕਾਂ ਨਾਲ ਧੋਖਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਸੰਨੀ ਦਿਓਲ ਦੇ ਇਸ ਰਵੱਈਏ ਨਾਲ ਕਾਂਗਰਸੀ ਵੀ ਤੰਜ ਕੱਸਦੇ ਹੋਏ ਵੋਟਰਾਂ ਨੂੰ ਯਾਦ ਕਰਵਾ ਰਹੇ ਹਨ ਕਿ ਤੁਹਾਨੂੰ ਦੱਸਿਆਸੀ ਕਿ ਰੀਲ ਹੀਰੋ ਤੇ ਰੀਅਲ ਹੀਰੋ ਵਿੱਚ ਫਰਕ ਹੁੰਦਾ ਹੈ। ਤੁਸੀਂ ਨਹੀਂ ਮੰਨੇ ਤੇ ਹੁਣ ਭੁਗਤ ਰਹੇ ਹੋ।