ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 1 ਮਾਰਚ ਤੋਂ ਹੁਣ ਤੱਕ 58 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਤੇ ਸ਼ਰਾਬ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ NDPS ਐਕਟ ਤਹਿਤ 34 ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿਚ 47 ਮੁਲਜ਼ਮ ਗ੍ਰਿਫਤਾਰ ਕੀਤੇ ਗਏ। ਆਬਕਾਰੀ ਐਕਟ ਤਹਿਤ 8 ਮਾਰਚੇ ਦਰਜ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਅਸਲਾ ਐਕਟ ਤਹਿਤ 3 ਮਾਮਲੇ ਦਰਜ ਕਰਕੇ 3 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਨਸ਼ਾ ਤਸਕਰਾਂ ਕੋਲੋਂ 2.8 ਕਿਲੋ ਹੈਰੋਇਨ, 737 ਨਸ਼ੀਲੀਆਂ ਗੋਲੀਆਂ, 58610 ਰੁਪਏ ਡਰੱਗ ਮਨੀ, 5 ਪਿਸਤੌਲਾਂ, ਮੈਗਜ਼ੀਨ ਤੇ 66 ਰਾਊਂਡ, 1,09,500 ਐੱਮਐੱਮ ਨਾਜਾਇਜ਼ ਸ਼ਰਾਬ, 30 ਕਿਲੋ ਲਾਹਣ ਤੇ 30 ਪੇਟੀਆਂ ਵਿਸਕੀ ਦੀਆਂ ਬਰਾਮਦ ਕੀਤੀਆਂ ਗਈਆਂ।
IG ਪਰਮਰਾਜ ਸਿੰਘ ਉਮਰਾਨੰਗਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਜਾਗਰੂਕਤਾ ਲਿਆਉਣ ਲਈ ਪੁਲਿਸ-ਪਬਲਿਕ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹੌਟਸਪਾਟ ਇਲਾਕਿਆਂ ਦੀ ਚੈਕਿੰਗ ਤੇ ਟ੍ਰੈਫਿਕ ਨਿਯਮਾਂ ਦੇ ਉਲੰਘਣ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : AAP ਸਰਕਾਰ ਦੇ 3 ਸਾਲ ਹੋਏ ਪੂਰੇ, CM ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਐੱਸਐੱਸਪੀ ਆਦਿਤਯ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕ ਵੀ ਪੁਲਿਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਨਸ਼ੇ ‘ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























