ਪੰਜਾਬ ਸੀਆਈਏ ਸਟਾਫ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਬੰਬੀਹਾ ਗੈਂਗ ਦਾ ਗੈਂਗਸਟਰ ਪੁਲਿਸ ਕਸਟੱਡੀ ਤੋਂ ਫਰਾਰ ਹੋ ਗਿਆ ਹੈ। ਸਵੇਰੇ 4 ਵਜੇ ਉਹ ਮੈਡੀਕਲ ਕਾਲਜ ਹਸਪਤਾਲ ਤੋਂ ਇਲਾਜ ਦੌਰਾਨ ਫਰਾਰ ਹੋਇਆ।
ਗੈਂਗਸਟਰ ਦੇ ਪੈਰ ਵਿਚ ਗੋਲੀ ਲੱਗਣ ‘ਤੇ 4 ਦਿਨ ਪਹਿਲਾਂ ਉਸ ਨੂੰ ਮੈਡੀਕਲ ਕਾਲਜ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸੇ ਹਸਪਤਾਲ ਵਿਚ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਭਰਤੀ ਹੈ, ਜਿਸ ਦਾ ਟਾਈਫਾਈਡ ਦਾ ਇਲਾਜ ਚੱਲ ਰਿਹਾ ਹੈ। ਉਸ ਦੀ ਸੁਰੱਖਿਆ ਵਿਚ ਬਠਿੰਡਾ ਤੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, 24 ਘੰਟਿਆਂ ਲਈ ਮੀਂਹ ਦਾ ਅਲਰਟ ਜਾਰੀ
ਇੰਨੀ ਸੁਰੱਖਿਆ ਦੇ ਬਾਵਜੂਦ ਬੰਬੀਹਾ ਗੈਂਗ ਦੇ ਗੈਂਗਸਟਰ ਵੱਲੋਂ ਪੁਲਿਸ ਨੂੰ ਚਮਕਾ ਦੇ ਕੇ ਫਰਾਰ ਹੋਣ ਦੀ ਘਟਨਾ ਪੁਲਿਸ ‘ਤੇ ਵੱਡਾ ਸਵਾਲ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਦਾ ਅਗਲਾ ਐਕਸ਼ਨ ਕੀ ਹੋਵੇਗਾ। ਮੁਲਜ਼ਮ ਨੂੰ ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: