Gurmukh Singh becomes Lok Insaf Party : ਲੁਧਿਆਣਾ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਲੋਕ ਇਨਸਾਫ ਪਾਰਟੀ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਇਸ ਦੇ ਤਹਿਤ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ। ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਗੁਰਮੁਖ ਸਿੰਘ ਘੁੰਮਣ ਨੂੰ ਹਲਕਾ ਦੱਖਣ ਤੋਂ ਆਰਡੀਨੇਟਰ ਨਿਯੁਕਤ ਕੀਤਾ ਹੈ। ਪਾਰਟੀ ਦੇ ਸੰਗਠਨ ਸੱਕਤਰ ਬਲਦੇਵ ਪ੍ਰਧਾਨ ਨੇ ਕਿਹਾ ਕਿ ਗੁਰਮੁਖ ਸਿੰਘ ਲੋਕ ਇਨਸਾਫ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਬੈਂਸ ਭਰਾਵਾਂ ਦੀ ਹਮਾਇਤ ਕਰ ਰਹੇ ਹਨ। ਘੁੰਮਣ ਪ੍ਰਸਿੱਧ ਸਮਾਜ ਸੇਵਕ ਹਨ।
ਬਲਦੇਵ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਿਯੁਕਤੀ ਹਲਕੇ ਦੱਖਣ ਵਿਚ ਪਾਰਟੀ ਦੀ ਸਥਿਤੀ ਨੂੰ ਮਜ਼ਬੂਤ ਕਰੇਗੀ। ਇਸ ਮੌਕੇ ਘੁੰਮਣ ਨੇ ਕਿਹਾ ਕਿ ਉਹ ਬਲਾਕ, ਵਾਰਡ ਅਤੇ ਬੂਥ ਪੱਧਰ ‘ਤੇ ਪਾਰਟੀ ਨੂੰ ਮਜਬੂਤ ਕਰਨ ਲਈ ਕਮੇਟੀਆਂ ਦਾ ਗਠਨ ਕਰਨਗੇ। ਇਹ ਕਮੇਟੀਆਂ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੀਆਂ। ਘੁੰਮਣ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਉਣਗੇ। ਇਸ ਮੌਕੇ ਬੈਂਸ ਨੇ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵਿੱਚ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਲੋਕ ਇਨਸਾਫ ਪਾਰਟੀ ਨੂੰ ਵੀ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ।