gurnam tribute kulwinder dhillon:ਕੋਰੋਨਾ ਵਾਇਰਸ ਦੇ ਕਾਰਨ ਲੱਗੇ ਲਾਕਡਾਊਨ ਦੀ ਵਜ੍ਹਾ ਨਾਲ ਸਭ ਲੋਕ ਆਪਣੇ ਆਪਣੇ ਘਰਾਂ ਵਿੱਚ ਕੈਦ ਹਨ। ਆਮ ਜਨਤਾ ਤੋਂ ਲੈ ਕੇ ਬਾਲੀਵੁੱਡ ਸਿਤਾਰੇ ਵੀ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।ਲਾਕਡਾਊਨ ਦੇ ਚੱਲਦੇ ਪੰਜਾਬੀ ਗਾਇਕ ਵੀ ਆਪੋ ਆਪਣੇ ਘਰਾਂ ‘ਚ ਸਮਾਂ ਬਤੀਤ ਰਹੇ ਹਨ ਪਰ ਉਹ ਇਸ ਸਮੇਂ ਦਾ ਪੂਰਾ ਫਾਇਦਾ ਲੈਂਦੇ ਹੋਏ ਆਪਣੇ ਫੈਨਜ਼ ਨੂੰ ਸਰਪ੍ਰਾਇਜ਼ ਵੀ ਦੇ ਰਹੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਪੰਜਾਬੀ ਸੰਗੀਤ ਜਗਤ ਦੇ ਨਾਮੀ ਮਰਹੂਮ ਗਾਇਕ ਕੁਲਵਿੰਦਰ ਢਿੱਲੋਂ ਨੂੰ ਯਾਦ ਕਰਦੇ ਹੋਏ ਨਜ਼ਰ ਆ ਰਹੇ ਹਨ।
ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਇਸ ਵੀਡੀਓ ‘ਚ ਉਹ ਕੁਲਵਿੰਦਰ ਢਿੱਲੋਂ ਦਾ ਸੁਪਰ ਹਿੱਟ ਗੀਤ ‘ਕੱਲੀ ਕਿਤੇ ਮਿਲ’ ਗੀਤ ਨੂੰ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਹੁਣ ਤੱਕ ਦੋ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।
ਲਾਕਡਾਊਨ ਕਾਰਨ ਪਾਲੀਵੁਡ ਦੇ ਕਈ ਗਾਇਕ ਪੁਰਾਣੇ ਗੀਤਾਂ ਨੂੰ ਆਪਣੀ ਆਵਾਜ਼ ਦੇ ਨਾਲ ਰੀਮੇਕ ਕਰਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਐਮੀ ਵਿਰਕ ਵੀ ਬਹੁਤ ਸਾਰੇ ਪੁਰਾਣੇ ਪੰਜਾਬੀ ਗੀਤਾਂ ਨੂੰ ਦਰਸ਼ਕਾਂ ਦੇ ਰੁਬਰੂ ਕਰ ਚੁੱਕੇ ਹਨ।
ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਅਦਾਕਾਰੀ ‘ਚ ਵੀ ਕਾਫੀ ਵਧੀਆ ਕਰ ਰਹੇ ਹਨ। ਪਿਛਲੇ ਸਾਲ ਉਨ੍ਹਾਂ ਨੇ ‘ਸੁਰਖੀ ਬਿੰਦੀ’ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਸੀ। ਗੁਰਨਾਮ ਭੁੱਲਰ ਸੋਸ਼ਲ ਮੀਡੀਆ ‘ਤੇ ਕਾਫੀ ਅੈਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।