ਸਮਰਾਲਾ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਇਥੇ ਭਰਥਲਾ ਰੋਡ ‘ਤੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ। ਇਲਾਕਾ ਵਾਸੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਕੁੱਝ ਹੋਰ ਧਾਰਮਿਕ ਤਸਵੀਰਾਂ ਦੀ ਵੀ ਬੇਅਦਬੀ ਕੀਤੀ ਗਈ।ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੀ ਟੀਮ ਪਹੁੰਚੀ।
ਦੱਸ ਦੇਈਏ ਕਿ ਭਾਈ ਸੁਖਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਅੰਗ ਰੂੜੀ ਦੇ ਉਪਰੋਂ ਮਿਲੇ ਹਨ ਤੇ ਇਸ ਤੋਂ ਇਲਾਵਾ ਕਈ ਹੋਰ ਧਾਰਮਿਕ ਤਸਵੀਰਾਂ ਵੀ ਮਿਲੀਆਂ ਹਨ। ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਦੀ ਅਗਵਾਈ ਹੇਠ ਇਕ ਟੀਮ ਸਮਰਾਲਾ ਵਿਚ ਪਹੁੰਚੀ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਜਿਥੇ ਨਵੇਂ ਆਏ ਸਥਾਨਕ ਥਾਣਾ ਮੁਖੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਕਾਰਵਾਈ ਦਾ ਭਰੋਸਾ ਵੀ ਦਿੱਤਾ ਗਿਆ ਹੈ ਪਰ ਦੂਜੇ ਪਾਸੇ ਸਿੱਖ ਸੰਗਤ ਵਿਚ ਰੋਸ ਨਜ਼ਰ ਆ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























