ਦੇਸ਼ ‘ਚ ਕੋਵਿਡ ਵਾਂਗ ਫੈਲ ਰਹੇ H3N2 ਫਲੂ ਨਾਲ ਪਹਿਲੀ ਵਾਰ ਮੌਤਾਂ ਦੀ ਖਬਰ ਸਾਹਮਣੇ ਆਈ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਹਰਿਆਣਾ ਅਤੇ ਕਰਨਾਟਕ ਵਿਚ ਇਨਫਲੂਐਂਜ਼ਾ ਦੇ ਇਕ-ਇਕ ਮਰੀਜ਼ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ H3N2 ਦੇ 90 ਮਾਮਲੇ ਸਾਹਮਣੇ ਆ ਚੁੱਕੇ ਹਨ।
ਹਰਿਆਣਾ ‘ਚ ਹੋਏ ਮੌਤ ਦੇ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਕਰਨਾਟਕ ਮਾਮਲੇ ਦੀ ਜਾਣਕਾਰੀ ਸਾਹਮਣੇ ਆਈ ਹੈ। ਮ੍ਰਿਤਕ ਦਾ ਨਾਂ ਹੀਰਾ ਗੌੜਾ ਹੈ ਅਤੇ ਉਸ ਦੀ ਉਮਰ 82 ਸਾਲ ਦੱਸੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਅਧਿਕਾਰੀ ਅਨੁਸਾਰ ਹੀਰਾ ਦੀ ਮੌਤ 1 ਮਾਰਚ ਨੂੰ ਹੋਈ ਸੀ। ਉਹ ਸ਼ੂਗਰ ਅਤੇ ਹਾਈਪਰਟੈਨਸ਼ਨ ਦਾ ਮਰੀਜ਼ ਸੀ। ਜਾਂਚ ਦੌਰਾਨ ਉਸ ਦਾ ਸੈਂਪਲ ਲਿਆ ਗਿਆ। ਜਿਸ ‘ਤੋਂ ਬਾਅਦ 6 ਮਾਰਚ ਨੂੰ ਇਹ ਖੁਲਾਸਾ ਹੋਇਆ ਕਿ ਉਹ H3N2 ਨਾਲ ਸੰਕਰਮਿਤ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰਾਂ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫਤਾਰ
ਜ਼ਿਕਰਯੋਗ ਹੈ ਕਿ ਏਮਜ਼ ਦੇ ਸਾਬਕਾ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਹਾਲ ਹੀ ਵਿੱਚ ਲੋਕਾਂ ਨੂੰ H3N2 ਫਲੂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਇਹ H3N2 ਫਲੂ ਬਿਲਕੁਲ ਕੋਰੋਨਾ ਵਾਂਗ ਫੈਲਦਾ ਹੈ। ਇਸ ਤੋਂ ਬਚਣ ਲਈ ਲੋਕਾਂ ਨੂੰ ਮਾਸਕ ਪਾਉਣਾ ਚਾਹੀਦਾ ਹੈ, ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਚਾਹੀਦਾ ਹੈ। ਬਜ਼ੁਰਗਾਂ ਅਤੇ ਪਹਿਲਾਂ ‘ਤੋਂ ਕਿਸੇ ਵੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਇਸ ਤੋਂ ਵੱਧ ਸਮੱਸਿਆਵਾਂ ਹੋ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: