Hajipur village youth report : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਭਾਰਤ ਨੂੰ ਵੀ ਇਸ ਨੇ ਆਪਣੀ ਜਕੜ ਵਿਚ ਲੈਂਦੇ ਹੋਏ ਪੰਜਾਬ ਵਿਚ ਵੀ ਇਸ ਨੇ ਆਪਣੇ ਪੈਰ ਪਸਾਰ ਲਏ ਹਨ। ਅੱਜ ਉਪ ਮੰਡਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਰਵਿਚ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 29 ਸਾਲਾ ਸੁਰਿੰਦਰ ਕੁਮਾਰ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਟੋਟੇ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਦੱਸਿਆ ਗਿਆ ਹੈ ਕਿ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਆਇਆ ਸੀ, ਜਿਸ ਨੂੰ ਸਿਹਤ ਵਿਭਾਗ ਵੱਲੋਂ ਘਰ ਵਿਚ ਹੀ ਰਹਿਣ ਦੀ ਹਿਦਾਇਤ ਦਿੱਤੀ ਗਈ ਸੀ। ਉਸ ਦਾ ਕੋਰੋਨਾ ਟੈਸਟ ਦਾ ਸੈਂਪਲ ਸਿਵਲ ਹਸਪਤਾਲ ਮੁਕੇਰੀਆਂ ਵਿਖੇ 8 ਮਈ ਨੂੰ ਲਿਆ ਗਿਆ ਸੀ। ਅੱਜ ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ. ਸਿਹਤ ਵਿਭਾਗ ਵੱਲੋਂ ਉਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਆਈਸੋਲੇਸ਼ਨ ਵਾਰਡ ਵਿਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਸੰਪਰਕ ਵਿਚ ਆਏ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 41,45,620 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ, ਹਨ ਜਦਕਿ ਇਸ ਨਾਲ ਪੂਰੀ ਦੁਨੀਆ ਵਿਚ 2,81,921 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,62,576 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 65021 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤੱਕ 2153 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਹੁਣ ਤੱਕ ਕੋਰੋਨਾ ਦੇ 1886 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਇਤੇ 31 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 155 ਤੋਂ ਵੱਧ ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਘਰਾਂ ਨੂੰ ਪਰਤ ਚੁੱਕੇ ਹਨ।