ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਪੰਜਾਬ ਪਾਰਟੀ ਦੇ ਨਵੇਂ ਇੰਚਾਰਜ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਵੇਲੇ ਜਦੋਂ ਪਾਰਟੀ ਵਿੱਚ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ, ਇਸ ਦੌਰਾਨ ਪਾਰਟੀ ਦੀ ਜ਼ਿੰਮੇਵਾਰੀ ਸੰਭਾਲਣਾ ਚੌਧਰੀ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ।
ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੇ ਸੀਐਮ ਬਣਨ ਦੀ ਖਾਹਿਸ਼ ਧਰੀ ਦੀ ਧਰੀ ਰਹਿ ਗਈ, ਜਿਸ ਤੋਂ ਬਾਅਦ ਵੀ ਉਹ ਮੁੱਖ ਮੰਤਰੀ ਚੰਨੀ ਦੀ ਕਾਰਗੁਜ਼ਾਰੀ ‘ਤੇ ਹਮਲਾ ਕਰਦਿਆਂ ਅਕਸਰ ਸਾਹਮਣੇ ਆ ਰਹੇ ਹਨ। ਇਸੇ ਵਿਚਾਲੇ ਚੌਧਰੀ ਨੇ ਟਵੀਟ ਕਰਕੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਨਾਲ ਮਿਲ ਕੇ ਮਜ਼ਬੂਤੀ ਨਾਲ ਕੰਮ ਕਰਨਗੇ।
ਹਰੀਸ਼ ਚੌਧਰੀ ਨੇ ਟਵਿੱਟਰ ‘ਤੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਦੀ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਇਸ ਦੇ ਲਈ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੈਂ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਦੇ ਸਾਰੇ ਸਾਥੀਆਂ ਨਾਲ ਮਿਲ ਕੇ ਮਜ਼ਬੂਤੀ ਨਾਲ ਕੰਮ ਕਰਾਂਗਾ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਦੱਸ ਦੇਈਏ ਕਿ ਹਾਈਕਮਾਨ ਦਾ ਮੰਨਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਾਰਟੀ ਵਿੱਚ ਸਭ ਕੁਝ ਠੀਕ ਹੋ ਜਾਵੇਗਾ, ਪਰ ਇਸ ਦੇ ਉਲਟ ਕਾਂਗਰਸ ਵਿੱਚ ਘਮਾਸਾਨ ਵੱਧਣ ਦੇ ਹੀ ਆਸਾਰ ਬਣਦੇ ਜਾ ਰਹੇ ਹਨ।
ਇਹ ਵੀ ਪੜ੍ਹੋ : ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ ਪਾਰਟੀ ਜਨਰਲ ਸਕੱਤਰ
ਆਪਣੀ ਪਾਰਟੀ ਤੋਂ ਨਾਰਾਜ਼ਗੀ ਦੇ ਚੱਲਦੇ ਸਿੱਧੂ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ, ਪਰ ਹਾਈਕਮਾਨ ਨੇ ਇਹ ਅਸਤੀਫਾ ਮਨਜ਼ੂਰ ਨਹੀਂ ਕੀਤਾ। ਚੰਨੀ ‘ਤੇ ਉਹ ਵਾਰ-ਵਾਰ ਉਂਗਲੀ ਚੁੱਕ ਰਹੇ ਹਨ। ਦੂਜੇ ਪਾਸੇ ਵਿਧਾਨ ਸਭਾ ਚੋਣਾਂ 2022 ਵਿੱਚ ਆਗੂਆਂ ਵਿੱਚ ਇਹ ਘਮਾਸਾਨ ਪਾਰਟੀ ਦੀ ਹਾਰ ਦਾ ਕਾਰਨ ਬਣ ਸਕਦਾ ਹੈ। ਇਨ੍ਹਾਂ ਹਾਲਾਤਾਂ ਵਿੱਚ ਨਵਜੋਤ ਸਿੱਧੂ ਤੇ ਚੰਨੀ ਵਿਚਾਲੇ ਘਮਾਸਾਨ ਨੂੰ ਸੁਲਝਾਉਣਾ ਤੇ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲਣਾ ਹਰੀਸ਼ ਰਾਵਤ ਲਈ ਪਹਾੜ ਤੋੜ ਕੇ ਰਾਹ ਕੱਢਣ ਤੋਂ ਘੱਟ ਨਹੀਂ ਹੋਵੇਗਾ।