ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਕਾਂਗਰਸ ਹਾਈਕਮਾਨ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਨੇ ਤਿੰਨ ਬੈਠਕਾਂ ਵਿੱਚ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਡਾ ਧਿਆਨ ਬਰਗਾੜੀ ਮੁੱਦੇ ਨੂੰ ਹੱਲ ਕਰਨ ’ਤੇ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਅੱਜ ਮੁੱਖ ਮੰਤਰੀ ਨਾਲ ਲਗਭਗ 3 ਘੰਟੇ ਤਕ ਗੱਲਬਾਤ ਕੀਤੀ। ਮੀਟਿੰਗ ਵਿੱਚ ਸਾਰੇ ਸਵਾਲਾਂ ਅਤੇ ਹਾਲਾਤਾਂ ’ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ 2022 ਦੀਆਂ ਚੋਣਾਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੁੱਦਾ ਬਰਗਾੜੀ ਕਾਂਡ ਹੈ, ਜਿਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
ਕਾਂਗਰਸ ਦੇ ਜਿਨ੍ਹਾਂ ਲੋਕਾਂ ਨੇ ਇਸ ਮੁੱਦੇ ਦੀ ਗੱਲ ਕਹੀ ਹੈ, ਉਨ੍ਹਾਂ ਲਈ ਇਹ ਸਮਝਣਾ ਮਹੱਤਵਪੂਰਨ ਹੈ ਕਿ ਮੁੱਖ ਮੰਤਰੀ ਇਸ ਮੁੱਦੇ ਨੂੰ ਹੱਲ ਕਰਨ ਦੀ ਲੋੜ ਉਨ੍ਹਾਂ ਤੋਂ ਬਿਹਤਰ ਸਮਝਦੇ ਹਨ।
ਮੀਟਿੰਗ ਵਿੱਚ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਦੱਸਿਆ ਗਿਆ, ਜੋ ਆਉਣ ਵਾਲੇ ਦਿਨਾਂ ਵਿੱਚ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਆਗੂਆਂ ਤੇ ਮੁਲਾਜ਼ਮਾਂ ਦੇ ਕਈ ਸਵਾਲ ਹਨ, ਉਨ੍ਹਾਂ ਨੂੰ ਹੱਲ ਕਰ ਲਿਆ ਜਾਵੇਗਾ।
ਬਾਜਵਾ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਸਵੇਰੇ ਖੜਗੇ ਨੂੰ ਮਿਲਣ ਆਏ ਸਨ। ਸਾਡੇ ਦੋਸਤਾਨਾ ਸੰਬੰਧ ਹਨ, ਅਸੀਂ ਮਿਲ ਕੇ ਇਸ ਬਾਰੇ ਗੱਲ ਕੀਤੀ ਹੈ। ਸਾਡੇ ਸਾਰਿਆਂ ਦਾ ਹਿੱਤ ਪੰਜਾਬ ਵਿੱਚ ਹੈ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਲੜਾਈ ਵਿੱਚ ਹੁਣ ਪਤਨੀਆਂ ਵੀ ਸ਼ਾਮਲ, ਇੱਕ ਨੇ ਵਿੰਨ੍ਹਿਆ ਨਿਸ਼ਾਨਾ ਤਾਂ ਦੂਜੀ ਨੇ ਦਿੱਤਾ ਕਰਾਰਾ ਜਵਾਬ
ਰਾਵਤ ਨੇ ਅੱਗੇ ਕਿਹਾ ਕਿ ਪਹਿਲਾਂ ਮੈਂ ਇਹੀ ਕੋਸ਼ਿਸ਼ ਕਰ ਰਿਹਾ ਸੀ ਕਿ ਕੈਪਟਨ ਅਤੇ ਸਿੱਧੂ ਇੱਕੋ ਮੰਚ ’ਤੇ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਹੋਰ ਮੁੱਦੇ 2022 ਦੀਆਂ ਚੋਣਾਂ ਇਸ ਤੋਂ ਵੀ ਜ਼ਿਆਦਾ ਮਹੱਤਵਪੂਰਨ ਹਨ। ਸਾਰਿਆਂ ਨੂੰ ਮਿਲ-ਜੁਲ ਕੇ ਕੰਮ ਕਰਨਾ ਚਾਹੀਦਾ ਹੈ। ਨਵਜੋਤ ਸਿੱਧੂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਕੈਪਟਨ ਦੇ ਮਤਭੇਦ ਸੁਲਝਾਉਣ ਤੋਂ ਪਹਿਲਾਂ ਲੋਕਾਂ ਦੀਆਂ ਭਾਵਨਾਵਾਂ ਵਧੇਰੇ ਮਹੱਤਵਪੂਰਨ ਹਨ।