ਪਟਿਆਲਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਬਰਖਾਸਤ ਆਗੂ ਹਰੀਸ਼ ਸਿੰਗਲਾ ਤੇ ਸ਼ੰਕਰ ਭਾਰਦਵਾਜ ਨੂੰ ਅੱਜ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵੱਲੋਂ ਇੱਕ ਹੋਰ ਦੋਸ਼ੀ ਗੱਗੀ ਪੰਡਿਤ ਨੂੰ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਕੁੱਲ ਮਿਲਾ ਕੇ 4 ਜਣਿਆਂ ਦੀ ਪੇਸ਼ੀ ਅਦਾਲਤ ਵਿਚ ਹੋਈ ਹੈ।
ਦੱਸ ਦੇਈਏ ਕਿ ਹਰੀਸ਼ ਸਿੰਗਲਾ ਦੇ ਵਿਰੋਧ ਮਾਰਚ ਤੋਂ ਹਿੰਸਾ ਮਗਰੋਂ ਸ਼ਿਵ ਸੈਨਾ ਬਾਲ ਠਾਕਰੇ ਨੇ ਉਸ ਨੂੰ ਕੱਢ ਦਿੱਤਾ ਗਿਆ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪਾਰਟੀ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਹਾਲਾਂਕਿ ਸਿੰਗਲਾ ਨੇ ਪਾਰਟੀ ਦੀ ਇਸ ਕਾਰਵਾਈ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਊਧਵ ਠਾਕਰੇ ਹੀ ਕੱਢ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਪਟਿਆਲਾ ਝੜਪ ਮਾਮਲੇ ਵਿਚ ਅੱਜ ਚਾਰ ਲੋਕਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। 30 ਅਪ੍ਰੈਲ ਦੀ ਘਟਨਾ ਹੈ ਜਦੋਂ ਕੁਝ ਸੰਗਠਨਾਂ ਵੱਲੋਂ ਮਾਰਚ ਕੱਢਿਆ ਗਿਆ ਸੀ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਸਨ ਤੇ ਸ਼ਿਵ ਸੈਨਿਕਾਂ ਵੱਲੋਂ ਇਸ ਮਾਰਚ ਦੇ ਵਿਰੋਧ ਦਾ ਫੈਸਲਾ ਲਿਆ ਗਿਆ, ਜਿਸ ਕਾਰਨ ਹਿੰਸਾ ਕਾਫੀ ਭੜਕ ਗਈ ਸੀ ਤੇ ਪੁਲਿਸ ਵੱਲੋਂ ਸਥਿਤੀ ਨੂੰ ਕੰਟਰੋਲ ਕਰਨ ਲਈ ਹਵਾਈ ਫਾਇਰਿੰਗ ਵੀ ਕਰਨੀ ਪਈ ਸੀ। ਪੁਲਿਸ ਨੇ ਕੁਝ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਤੇ ਜਿਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।