ਰਾਸ਼ਟਰੀ ਪੁਰਸਕਾਰ ਜਿੱਤਣ ਵਾਲੇ ਮਸ਼ਹੂਰ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਗੀਤਕਾਰ ਨੂੰ ਧਮਕੀ ਮਿਲਣ ਦੇ ਬਾਅਦ ਮਾਨਸਾ ਦੀ ਥਾਣਾ ਸਦਰ ਪੁਲਿਸ ਨੇ ਗੀਤਕਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਇਕ ਸਕੂਲ ਦੇ ਟੀਚਰ ਨੂੰ ਗ੍ਰਿਫਤਾਰ ਕੀਤਾ ਹੈ।
ਮਾਨਸਾ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਗੀਤਕਾਰ ਹਰਮਨਜੀਤ ਸਿੰਘ ਵੱਲੋਂ ਪੁਲਿਸ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਨ੍ਹਾਂ ਨੂੰ 5 ਲੱਖ ਦੀ ਫਿਰੌਤੀ ਮੰਗਣ ਦਾ ਇਕ ਪੱਤਰ ਮਿਲਿਆ ਹੈ ਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਵੀ ਮਿਲੀ ਹੈ ਜਿਸ ‘ਤੇ ਮਾਨਸਾ ਦੀ ਸਦਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਜਾਂਚ ਦੇ ਬਾਅਦ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਣੇ ਚੰਡੀਗੜ੍ਹ ‘ਚ ਪਵੇਗਾ ਮੀਂਹ, 15 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ
ਜ਼ਿਕਰਯੋਗ ਹੈ ਕਿ ਗੀਤਕਾਰ ਹਰਮਨਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਵਿਚ ਬਤੌਰ ਅਧਿਆਪਕ ਤਾਇਨਾਤ ਹਨ। ਉਨ੍ਹਾਂ ਵੱਲੋਂ ਲਿਖੇ ਗਏ ਜ਼ਿਆਦਾਤਰ ਗੀਤ ਦਿਲਜੀਤ ਦੁਸਾਂਝ ਵੱਲੋਂ ਗਾਏ ਗਏ ਹਨ। ਕਈ ਪੰਜਾਬੀ ਫਿਲਮਾਂ ਵਿਚ ਹਰਮਨਜੀਤ ਦੇ ਗੀਤ ਸ਼ਾਮਲ ਹਨ ਤੇ ਉਨ੍ਹਾਂ ਨੂੰ ਰਾਨੀ ਤਤ ਕਿਤਾਬ ਦੇ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: