ਪੰਜਾਬ ਸਰਕਾਰ ਨੇ ਹਰਪਾਲ ਜੁਨਜਾਲਾ ਨੂੰ ਪੀਆਰਟੀਸੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਨਿਯੁਕਤੀ ਕੀਤੀ। ਉਨ੍ਹਾਂ ਦੀ ਤਾਜਪੋਸ਼ੀ ਮੌਕੇ ਪਟਿਆਲਾ ਵਿਚ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਲ ਹੋਏ।
ਇਸ ਮੌਕੇ ‘ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਲਾਲਜੀਤ ਭੁੱਲਰ ਸਣੇ ਕਈ ਹੋਰ ਮੰਤਰੀ ਮੌਜੂਦ ਰਹੇ। ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਵੀ ਹਰਪਾਲ ਜੁਨਜਾਲਾ ਨੂੰ ਵਧਾਈ ਦੇਣ ਪਹੁੰਚੇ। ਜੁਨਜਾਲਾ ਦੇ ਪਰਿਵਾਰ ਦੇ ਮੈਂਬਰ ਜਿਨ੍ਹਾਂ ਵਿਚ ਉਨ੍ਹਾਂ ਭੈਣ ਮਨਪ੍ਰੀਤ ਕੌਰ ਵੀ ਸ਼ਾਮਲ ਸੀ, ਨੇ ਵੀ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।
ਇਹ ਵੀ ਪੜ੍ਹੋ : ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੇ ਬਕਾਇਆ ਫੰਡਾਂ ਸਣੇ ਚੁੱਕੇ ਕਈ ਮੁੱਦੇ
ਨਵ-ਨਿਯੁਕਤ ਚੇਅਰਮੈਨ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲੇ, ਬੱਸਾਂ ਤੇ ਬੱਸ ਸਟੈਂਡਾਂ ਨਾਲ ਜੁੜੀਆਂ ਲੋਕਾਂ ਦੀਆਂ ਸ਼ਿਕਾਇਤਾਂ ਜਲਦ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ। ਇਸ ਮੌਕੇ ‘ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਡਰੱਗ ਤਸਕਰ ਹੁਣ ਪੰਜਾਬ ਛੱਡ ਕੇ ਭੱਜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























