ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀਰਵਾਰ ਨੂੰ ਕੁਝ RTA ਦਫ਼ਤਰਾਂ ਵਿੱਚ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਮੁਲਾਜ਼ਮਾਂ ਵੱਲੋਂ ਅਜਿਹੀਆਂ ਰਿਵਾਇਤਾਂ ਤੁਰੰਤ ਬੰਦ ਕੀਤੀਆਂ ਜਾਣ।

ਉਨ੍ਹਾਂ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ, ਪ੍ਰੇਸ਼ਾਨੀ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਆਮ ਲੋਕਾਂ ਦੀ ਸਰਕਾਰ ਹੈ।
ਇਹ ਵੀ ਪੜ੍ਹੋ : ‘ਜਿਵੇਂ ਸ਼ਕਤੀਮਾਨ ਹੀ ਗੰਗਾਧਰ ਏ, ਉਵੇਂ ਪ੍ਰਤਾਪ ਬਾਜਵਾ ਹੀ ਪ੍ਰਤਾਪ ‘ਭਾਜਪਾ ਏ’, ਕੰਗ ਦਾ ਕਾਂਗਰਸ ‘ਤੇ ਨਿਸ਼ਾਨਾ
ਲਾਲਜੀਤ ਸਿੰਘ ਭੁੱਲਰ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਆਰ.ਟੀ.ਏ.ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਅਣਗਹਿਲੀ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕਰਨ ਲਈ ਕਿਹਾ। ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਮਨੀਸ਼ ਕੁਮਾਰ ਨੂੰ ਵੀ ਅਚਨਚੇਤ ਨਿਰੀਖਣ ਕਰਨ ਅਤੇ ਆਰ.ਟੀ.ਏ ਦਫ਼ਤਰਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























