ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਹੱਤਿਆ ਕਰਨ ਦੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤੇ ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।
ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਵਫਦ ਵੱਲੋਂ ਲਖੀਮਪੁਰ ਖੀਰੀ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਇਹ ਮੰਗ ਰੱਖੀ ਹੈ। ਉਹਨਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਇਯਾਲੀ ਤੇ ਹਰਮੀਤ ਸਿੰਘ ਕਾਲਕਾ ਵੀ ਲਖੀਮਪੁਰ ਖੀਰੀ ਗਏ ਸਨ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨਾਂ, ਜਿਹਨਾਂ ਨੂੰ ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਗੱਡੀ ਥੱਲੇ ਕੁਚਲ ਕੇ ਮਾਰ ਦਿੱਤਾ, ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਤੋਂ ਨਿਆਂ ਦੀ ਕੋਈ ਆਸ ਨਹੀਂ ਹੈ। ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਸ ਕੇਸ ਵਿਚ ਉਦੋਂ ਤੱਕ ਨਿਆਂ ਨਹੀਂ ਮਿਲ ਸਕਦਾ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ। ਉਹਨਾਂ ਕਿਹਾ ਕਿ ਮੈਨੂੰ ਸਮਝ ਨਹੀਂ ਆਉਂਦੀ ਕਿ ਉਹਨਾਂ ਨੂੰ ਹਾਲੇ ਤੱਕ ਬਰਖ਼ਾਸਤ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਜੈ ਮਿਸ਼ਰਾ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ 25 ਸਤੰਬਰ ਨੁੰ ਲੋਕਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖਿਲਾਫ ਹਿੰਸਾ ਲਈ ਭੜਕਾਇਆ। ਉਹਨਾਂ ਕਿਹਾ ਕਿ ਸੰਜੇ ਮਿਸ਼ਰਾ ਦੇ ਅਪਰਾਧ ਵਿਚ ਵਾਧਾ ਹੋ ਗਿਆ ਹੈ ਕਿਉਂਕਿ ਉਹਨਾਂ ਦੇ ਪੁੱਤਰ ਨੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਥੱਲੇ ਦੇ ਕੇ ਮਾਰ ਦਿੱਤਾ ਜਦਕਿ ਮਿਸ਼ਰਾ ਕਹਿ ਰਹੇ ਹਨ ਕਿ ਗੱਡੀ ’ਤੇ ਪਥਰਾਅ ਹੋਣ ਕਾਰਨ ਡਰਾਈਵਰ ਨੇ ਸੰਤੁਲਨ ਗੁਆਇਆ।
ਉਹਨਾਂ ਕਿਹਾ ਕਿ ਘਟਨਾ ਦੀਆਂ ਹੁਣ ਤੱਕ ਸਾਹਮਣੇ ਆਈਆਂ ਲਾਈਵ ਵੀਡੀਓ ਵਿਚ ਇਹ ਗੱਲ ਆਪਣੇ ਆਪ ਗਲਤ ਸਾਬਤ ਹੋ ਗਈ ਹੈ। ਉਹਨਾਂ ਕਿਹਾ ਕਿ ਅਜੈ ਮਿਸ਼ਰਾ ਦੇ ਖਿਲਾਫ ਧਾਰਾ 120 ਬੀ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਹਿੰਸਾ ਭੜਕਾਈ ਤੇ ਜਾਂਚ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਇਹ ਗੱਲ ਵੀ ਕਹੀ ਕਿ ਇਹ ਸਾਰਾ ਕੇਸ ਗੈਰ-ਭਾਜਪਾ ਸ਼ਾਸਿਤ ਸੂਬੇ ਵਿਚ ਤਬਦੀਲ ਹੋਣਾ ਚਾਹੀਦਾ ਹੈ ਕਿਉਂਕਿ ਉੱਤਰ ਪ੍ਰਦੇਸ਼ ਪੁਲਿਸ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਖਿਲਾਫ ਕਾਰਵਾਈ ਕਰਨ ਦੀ ਸਥਿਤੀ ਵਿਚ ਨਹੀਂ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਮੰਤਰੀ ਦੇ ਪੁੱਤਰ ਖਿਲਾਫ ਕਾਰਵਾਈ ਵਾਸਤੇ ਪੰਜ ਦਿਨ ਖੁੰਝਾ ਦਿੱਤੇ ਗਏ, ਉਸ ਤੋਂ ਇਹ ਸਪੱਸ਼ਟ ਹੈ ਕਿ ਕਾਰਵਾਈ ਉਦੋਂ ਹੀ ਹੋ ਰਹੀ ਹੈ ਜਦੋਂ ਸੁਪਰੀਮ ਕੋਰਟ ਨੇ ਮਾਮਲੇ ਵਿਚ ਦਖਲ ਦਿੱਤਾ ਹੈ।
ਇਸ ਦੌਰਾਨ ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਸਮੇਤ ਪੀੜਤਾਂ ਦੇ ਘਰ ਦੇ ਦੌਰੇ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਉਹ ਹੈਰਾਨ ਸਨ ਕਿ ਕਿਸ ਤਰੀਕੇ ਬੇਸਹਾਰਾ ਪੀੜਤਾਂ ਨਾਲ ਅਨਿਆਂ ਕੀਤਾ ਗਿਆ। ਉਹਨਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੇ ਉਹਨਾਂ ਨੂੰ ਦੱਸਿਆ ਕਿ ਉਹ ਪੈਸੇ ਜਾਂ ਨੌਕਰੀ ਨਹੀਂ ਚਾਹੁੰਦੇ ਬਲਕਿ ਇਸ ਕਤਲਕਾਂਡ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨ ਪਰਿਵਾਰਾਂ ਤੇ ਪੱਤਰਕਾਰ ਦੇ ਪਰਿਵਾਰ ਨਾਲ ਵਾਪਰੇ ਇਸ ਦੁਖਾਂਤ ਨੂੰ ਦੇ ਕੇ ਮਨ ਭਰ ਆਇਆ ਹੈ। 18 ਸਾਲਾਂ ਦਾ ਲਵਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਮਾਪਿਆਂ ਕੋਲ ਸਿਰਫ 3 ਕਿੱਲੇ ਜ਼ਮੀਨ ਹੈ ਤੇ ਮਾਪਿਆਂ ਨੇ ਉਸ ਨੂੰ ਲੰਗਰ ਸੇਵਾ ਕਰਨ ਵਾਸਤੇ ਭੇਜਿਆ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਨਛੱਤਰ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ ਤੇ ਉਸਦਾ ਪੁੱਤਰ ਬਾਰਡਰ ਸਕਿਓਰਿਟੀ ਫੋਰਸ ਵਿਚ ਸੇਵਾਵਾਂ ਨਿਭਾ ਰਿਹਾ ਹੈ। ਉਹਨਾਂ ਕਿਹਾ ਕਿ ਰਮਨ ਕਸ਼ਯਪ ਦੇ ਬੱਚਿਆਂ ਨੂੰ ਤਾਂ ਇਹ ਵੀ ਸਮਝ ਨਹੀਂ ਕਿ ਉਹਨਾਂ ਦਾ ਪਿਓ ਕੀ ਕੰਮ ਕਰਦਾ ਸੀ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਸਰਕਾਰ ਕਿਸਾਨਾਂ ਪ੍ਰਤੀ ਇੰਨੀ ਬੇਰਹਿਮ ਨਹੀਂ ਹੋ ਸਕਦੀ ਤੇ ਉਹਨਾਂ ਨੂੰ ਮਜਬੂਰ ਨਹੀਂ ਕਰ ਸਕਦੀ ਜਿਵੇਂ ਕਿ ਹੁਣ ਪੀੜਤ ਪਰਿਵਾਰਾਂ ਨੂੰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦਾ ਗੁਨਾਹ ਸਿਰਫ ਇਹ ਹੈ ਕਿ ਉਹ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਉਹਨਾਂ ਕਿਹਾ ਕ ਇਸ ਵਾਸਤੇ ਉਹਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਐਮਐਲ ਖੱਟਰ ਵੱਲੋਂ ਹਾਲ ਹੀ ਵਿਚ ਦਿੱਤੇ ਬਿਆਨ ਮੁਤਾਬਕ ਡਾਂਗਾ ਨਾਲ ਮਾਰੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਤੇ ਅਜੈ ਮਿਸ਼ਰਾ ਵਰਗੇ ਕਿਸਾਨਾਂ ਖਿਲਾਫ ਲੋਕਾਂ ਨੂੰ ਸਿਰਫ ਇਸ ਕਰ ਕੇ ਭੜਕਾ ਰਹੇ ਸਨ ਕਿ ਕਿਸਾਨ ਆਪਣੇ ਹੱਕਾਂ ਵਾਸਤੇ ਕਿਉਂ ਸੰਘਰਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਬਿਜਲੀ ਸੰਕਟ, PSPCL ਦੀ ਵੀ ਲੋਕਾਂ ਨੂੰ ਅਪੀਲ, ਦੇਖੋ ਕੀ ਕਹਿਣਾ ਹੈ ਚੰਨੀ ਸਰਕਾਰ
ਸਰਦਾਰ ਬਿਕਰਮ ਸਿੰਘ ਮਜੀਠੀਆ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਦੱਸਿਆ ਕਿ ਕਿਵੇਂ ਉੱਤਰ ਪ੍ਰਦੇਸ਼ ਪੁਲਿਸ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੀ ਹੈ ਤੇ ਉਸਨੇ ਕੇਂਦਰੀ ਮੰਤਰੀ ਦੇ ਤਿੰਨ ਵਾਹਨਾਂ ਨੂੰ ਤਿੰਨ ਕਾਲੇ ਕਾਨੂੰਨਾਂ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰਨ ਮਗਰੋਂ ਵਾਪਸ ਪਰਤ ਰਹੇ ਕਿਸਾਨਾਂ ਨੂੰਦਰੜਨ ਦੀ ਆਗਿਆ ਦਿੱਤੀ ਹੈ। ਉਹਨਾਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।