ਕਣਕ ਦੀ ਬਰਾਮਦ ਨੂੰ ਦਿੱਤੇ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ‘ਤੇ ਨਿਸ਼ਾਨਾ ਵਿੰਨ੍ਹਿਆ।
ਬੀਬਾ ਬਾਦਲ ਨੇ ਕਿਹਾ ਕਿ ਤੋਮਰ ਜ਼ਮੀਨੀ ਹਕੀਕਤਾਂ ਦਾ ਪਤਾ ਕਰਨ ਤਾਂਜੋ ਉਨ੍ਹਾਂ ਦੇ ਕਹੇ ਸ਼ਬਦ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਨਾ ਛਿੜਕਣ। ਦਰਅਸਲ ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਕਣਕ ਦੀ ਬਰਾਮਦ ‘ਤੇ ਬੈਨ ਨਾਲ ਕਿਸਾਨਾਂ ਦੀ ਇਨਕਮ ‘ਤੇ ਕੋਈ ਮਾੜਾ ਅਸਰ ਨਹੀਂ ਪਿਆ।
ਹਰਸਿਮਰਤ ਨੇ ਕਿਹਾ ਕਿ ਕਣਕ ਦੀ ਬਰਾਮਦ ‘ਤੇ ਪਾਬੰਦੀ ਬਾਰੇ ਮੰਤਰੀ ਦੇ ਬਿਆਨ ਤੋਂ ਸਾਫ਼ ਹੈ ਕਿ ਉਨ੍ਹਾਂ ਕੋਲ ਸਹੀ ਜਾਣਕਾਰੀ ਨਹੀਂ ਹੈ ਜਾਂ ਫਿਰ ਉਹ ਕਿਸਾਨਾਂ ਦੀ ਦੁਰਦਸ਼ਾ ਨੂੰ ਜਾਣਬੁੱਝ ਕੇ ਅਣਗੌਲਿਆਂ ਕਰ ਰਹੇ ਹਨ। ਇਸ ਵਾਰ ਗਰਮੀ ਅਤੇ ਤੇਜ਼ ਧੁੱਪ ਕਾਰਨ ਕਣਕ ਝੋਨਾ ਸੁੰਗੜ ਗਿਆ। ਝਾੜ ਘਟ ਹੋਇਆ। ਉਸ ਦਾ ਮੁਆਵਜ਼ਾ ਦੇਣ ਤਾਂ ਦੂਰ, ਕਿਸਾਨਾਂ ਨੂੰ ਅਨਾਜ ਦੀ ਬਰਾਮਦ ਤੋਂ ਕੁਝ ਲਾਭ ਦੀ ਉਮੀਦ ਸੀ, ਜਿਸ ‘ਤੇ ਕੇਂਦਰ ਨੇ ਪਾਬੰਦੀ ਲਾ ਕੇ ਉਹ ਵੀ ਖ਼ਤਮ ਕਰ ਦਿੱਤੀ। ਮੰਤਰੀ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਜ਼ਮੀਨੀ ਹਾਲਾਤ ਦਾ ਜਾਇਜ਼ਾ ਜ਼ਰੂਰ ਲੈਣਾ ਚਾਹੀਦਾ ਹੈ।
ਦੱਸ ਦੇਈਏ ਕਿ ਹਰਸਿਮਰਤ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ ਕੀਤੇ ਗਏ ਕਿਸਾਨ ਅੰਦੋਲਨ ਦੇ ਹੱਕ ਵਿੱਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿੱਚ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ।
ਵੀਡੀਓ ਲਈ ਕਲਿੱਕ ਕਰੋ -: