ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿਚ ਪੰਜਾਬ ਨਾਲ ਹੋਏ ਵਿਤਕਰੇ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਮੈਨੂੰ ਸੰਸਦ ਵਿਚ ਲਗਭਗ 15 ਸਾਲ ਹੋ ਗਏ ਹਨ ਤੇ ਇਨ੍ਹਾਂ ਸਾਲਾਂ ਦੌਰਾਨ ਬਜਟ ਵਿਚ ਕੋਈ ਵੱਡਾ ਐਲਾਨ ਪੰਜਾਬ ਲਈ ਨਹੀਂ ਕੀਤਾ ਗਿਆ ਤੇ ਨਾ ਹੀ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇਹੋ ਜਿਹੇ ਗੁਰੂ ਹਨ ਜਿਨ੍ਹਾਂ ਨੇ ਦਬੇ, ਕੁਚਲੇ ਤੇ ਪੱਛੜਿਆਂ ਦੀ ਆਵਾਜ਼ ਬਣ ਕੇ ਉਨ੍ਹਾਂ ਨੂੰ ਉਪਰ ਚੁੱਕਣ ਵਾਸਤੇ ਪੂਰਾ ਯੋਗਦਾਨ ਪਾਇਆ। ਜਦੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਵਾਲੇ ਦਿਨ ਬਜਟ ਪੇਸ਼ ਹੋਇਆ ਤਾਂ ਜ਼ਾਹਿਰ ਹੈ ਕਿ ਦਬੇ, ਕੁਚਲੇ ਤੇ ਪੱਛੜੇ ਵਰਗਾਂ ਨੂੰ ਬਹੁਤ ਉਮੀਦਾਂ ਸਨ ਕਿ ਇਸ ਜਯੰਤੀ ਉਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਕੁਝ ਨਾ ਕੁਝ ਵੱਡਾ ਐਲਾਨ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ।
ਬਜਟ 2026-27 ‘ਚ ਪੰਜਾਬ ਲਈ ਕੁਝ ਨਹੀਂ ਦਿੱਤਾ ਗਿਆ। ਪੰਜਾਬ ਦੇ ਕਿਸਾਨਾਂ, ਇੰਡਸਟਰੀਆਂ ਲਈ ਕੋਈ ਐਲਾਨ ਨਹੀਂ ਕੀਤਾ ਗਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਦੇਸ਼ ਨੂੰ ਜਦੋਂ ਵੀ ਲੋੜ ਹੁੰਦੀ ਹੈ ਪੰਜਾਬ ਸਭ ਤੋਂ ਅੱਗੇ ਹੁੰਦਾ ਹੈ । ਇਸ ਲਈ ਬਜਟ ‘ਚ ਪੰਜਾਬ ਨੂੰ ਵੀ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਲ 2025-26 ਵਿਚ ਸੂਬੇ ਦੀ ਆਰਥਿਕਤਾ ਨੂੰ ਤੇਜ਼ੀ ਕਰਨ ਜਾਂ ਖੇਤੀਬਾੜੀ ਤੇ ਕਿਸਾਨਾਂ ਦੀ ਮੁਸ਼ਕਲ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕੋਈ ਵੀ ਉਪਾਅ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਫਰੀਦਕੋਟ : ਮਾਮੂਲੀ ਤਕਰਾਰ ਨੇ ਧਾਰਿਆ ਖੂ/ਨੀ ਰੂਪ, ਵਿਆਹ ਸਮਾਗਮ ਦੌਰਾਨ ਦੋਸਤਾਂ ਨੇ ਨੌਜਵਾਨ ਦਾ ਕੀਤਾ ਕ/ਤਲ
ਨਾਲ ਹੀ ਉਨ੍ਹਾਂ ਨੇ ਕਿਸਾਨਾਂ ਲਈ ਹੜ੍ਹ ਮੁਆਵਜ਼ਾ ਜਾਰੀ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਨੇ ਕੇਂਦਰ ਤੋਂ ਵਿਸ਼ੇਸ਼ ਪੈਕੇਜ ਤੋਂ ਮੰਗ ਕੀਤੀ ਹੈ ਨਾਲ ਹੀ ਉਨ੍ਹਾਂ ਨੇ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਸ਼ਾ ਛੁਡਾਓ ਫੰਡ ਬਣਾਉਣ ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਟੂਰਿਜ਼ਮ ਸਰਕਟ ਬਣਾਉਣ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -:
ਵੀਡੀਓ ਲਈ ਕਲਿੱਕ ਕਰੋ -:
























