ਹੁਣ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਰਿਆਣਾ ਦੇ ਹਸਪਤਾਲਾਂ ਤੋਂ ਗੈਰਹਾਜ਼ਰ ਨਹੀਂ ਰਹਿ ਸਕਣਗੇ। ਇਸ ਦੇ ਲਈ ਸਿਹਤ ਮੰਤਰੀ ਅਨਿਲ ਵਿੱਜ ਨੇ ਰਾਜ ਦੇ ਸਾਰੇ ਸਿਵਲ ਹਸਪਤਾਲਾਂ, ਸੀਐਚਸੀ ਅਤੇ ਪੀਐਚਸੀ ਵਿੱਚ ਬਾਇਓਮੀਟ੍ਰਿਕ ਮਸ਼ੀਨਾਂ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।
ਵਿਜ ਨੇ ਹਦਾਇਤਾਂ ਦਿੱਤੀਆਂ ਹਨ ਕਿ ਜਿੱਥੇ ਮਸ਼ੀਨਾਂ ਨਹੀਂ ਹਨ, ਉਨ੍ਹਾਂ ਨੂੰ ਤੁਰੰਤ ਲਗਾਇਆ ਜਾਵੇ ਅਤੇ ਜਿੱਥੇ ਮਸ਼ੀਨਾਂ ਵਿੱਚ ਨੁਕਸ ਹੈ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮੂਵਮੈਂਟ ਰਜਿਸਟਰ ਵੀ ਲਗਾਇਆ ਜਾਵੇ। ਵਿਜ ਨੇ ਸ਼ਨੀਵਾਰ ਦੇਰ ਸ਼ਾਮ ਚੰਡੀਗੜ੍ਹ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਣਾਲੀਆਂ ਦਾ ਨਿਰੀਖਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਤਾਇਨਾਤ ਕਰਨ ਅਤੇ ਸਮੇਂ-ਸਮੇਂ ‘ਤੇ ਅਚਨਚੇਤ ਨਿਰੀਖਣ ਕਰਕੇ ਰਿਪੋਰਟ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਹਸਪਤਾਲ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੀ ਸਥਾਪਨਾ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਜਿੱਥੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ, ਉਨ੍ਹਾਂ ਦੀ ਵੀ ਚੈਕਿੰਗ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਅਨਿਲ ਵਿਜ ਵੱਲੋਂ ਹਾਲ ਹੀ ਵਿੱਚ ਹਸਪਤਾਲਾਂ ਦੀ ਕੀਤੀ ਅਚਨਚੇਤ ਜਾਂਚ ਦੌਰਾਨ ਕਈ ਅਧਿਕਾਰੀ ਤੇ ਕਰਮਚਾਰੀ ਗਾਇਬ ਪਾਏ ਗਏ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਪੱਧਰ ’ਤੇ ਗੁਪਤ ਜਾਂਚ ਕੀਤੀ, ਜਿਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਹਸਪਤਾਲਾਂ ਵਿੱਚੋਂ ਕਈ ਅਧਿਕਾਰੀ ਤੇ ਕਰਮਚਾਰੀ ਗਾਇਬ ਹਨ। ਇਸ ਤੋਂ ਬਾਅਦ ਵਿਜ ਨੇ ਬਾਇਓਮੈਟ੍ਰਿਕ ਮਸ਼ੀਨ ਨੂੰ ਲੈ ਕੇ ਫੈਸਲਾ ਲਿਆ ਹੈ। ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਨਾਲ ਸਬੰਧਤ ਮੈਪਿੰਗ ਦਾ ਕੰਮ ਅਗਲੇ ਇੱਕ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਕੰਮ ਨਾਲ ਸੂਬੇ ਦੀਆਂ ਸਿਹਤ ਸਹੂਲਤਾਂ ਵਿੱਚ ਬੇਮਿਸਾਲ ਸੁਧਾਰ ਹੋਵੇਗਾ। ਇਸ ਲਈ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ।