ਚੰਡੀਗੜ੍ਹ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਅਕਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ IAS ਅਫ਼ਸਰ ਦਾ ਸੈਕਟਰੀ ਸੀ ਤੇ ਉਸ ਨੇ ਹਰਿਆਣਾ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਲਈ।
ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਦਫਤਰਾਂ ਦੀ ਰੌਣਕ, ਫਾਈਲਾਂ ਦੀ ਭੀੜ ਤੇ ਰੋਜ਼ਾਨਾ ਦੀ ਜਿੰਦਗੀ ਵਿਚ ਲੁਕੀ ਹੋਈ ਪੀੜ ਅੱਜ ਇਕ ਭਿਆਨਕ ਅੰਤ ਬਣ ਕੇ ਸਾਹਮਣੇ ਆਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ 15 ਦਿਨ ਪਹਿਲਾਂ ਵੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ASI ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-16 ਸਥਿਤ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਲਾਸ਼ ਨੂੰ ਰਖਵਾ ਦਿੱਤਾ ਗਿਆ ਹੈ। ਸਕੱਤਰੇਤ ਦੇ ਕਰਮਚਾਰੀਆਂ ਵਿਚ ਗਹਿਰਾ ਸੋਗ ਹੈ ਤੇ ਹਰ ਇਕ ਦੇ ਮਨ ਵਿਚ ਸਵਾਲ ਹੈ ਕਿ ਆਖਿਰ ਉਸ ਨੇ ਅਜਿਹਾ ਕਿਉਂ ਕੀਤਾ। ਇਹ ਵੀ ਸਾਹਮਣੇ ਆਇਆ ਹੈ ਕਿ ਗਣੇਸ਼ ਦਾਸ ਅਰੋੜਾ ਦੀ ਪਤਨੀ ਗਵਰਨਰ ਹਾਊਸ ਵਿਚ ਤਾਇਨਾਤ ਹਨ। ਹੁਣ ਤੱਕ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























