ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 10 ਤੇ 15 ਸਾਲ ਵਾਲੇ ਡੀਜ਼ਲ ਤੇ ਪੈਟਰੋਲ ਵਾਹਨ ਜ਼ਬਤ ਨਹੀਂ ਕੀਤੇ ਜਾਣਗੇ। ਉੁਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ ਗੁੜਗਾਓਂ ਵਿਚ ਹੀ ਲਾਗੂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਪਹਿਲਾਂ 1 ਅਪ੍ਰੈਲ ਤੋਂ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ਤੇ 15 ਸਾਲ ਪੁਰਾਣੀਆਂ ਪੈਟਰੋਲ ਗੱਡੀਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਵਿਰੋਧ ਨੂੰ ਦੇਖਦਿਆਂ ਖੱਟਰ ਸਰਕਾਰ ਵੱਲੋਂ ਵਾਹਨਾਂ ਨੂੰ ਜ਼ਬਤ ਕੀਤੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ।