ਹਰਿਆਣਾ ਦੇ ਸੀਐੱਮ ਨਾਇਬ ਸੈਣੀ ਨੇ ਮੋਹਾਲੀ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤਾ। ਸੀਐੱਮ ਭਗਵੰਤ ਮਾਨ ਪਿਛਲੇ 4 ਦਿਨ ਤੋਂ ਹਸਪਤਾਲ ਵਿਚ ਭਰਤੀ ਹਨ। ਸੀਐੱਮ ਸੈਣੀ ਲਗਭਗ 20 ਮਿੰਟ ਉਥੇ ਰੁਕੇ ਜਿਸ ਦੌਰਾਨ ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਦਾ ਹਾਲ-ਚਾਲ ਜਾਣਿਆ।
ਦੱਸ ਦੇਈਏ ਕਿ ਸੀਐੱਮ ਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਾਅਦ ਤਬੀਅਤ ਵਿਗੜ ਗਈ ਸੀ। ਹਾਲਾਂਕਿ ਹੁਣ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਪਰ ਅਜੇ ਉਹ ਡਾਕਟਰਾਂ ਦੀ ਨਿਗਰਾਨੀ ਵਿਚ ਹਨ। ਹਸਪਤਾਲ ਮੁਤਾਬਕ ਮੁੱਖ ਮੰਤਰੀ ਦੀ ਧੜਕਣ ਹੌਲੀ ਹੋਣ ਤੇ ਕਮਜ਼ੋਰੀ ਦੀ ਸ਼ਿਕਾਇਤ ਦੇ ਬਾਅਦ ਹਸਪਤਾਲ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ : ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਹੜ੍ਹ ਕਰਕੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਸੀਐੱਮ ਭਗਵੰਤ ਮਾਨ ਤੇ ਸੀਐੱਮ ਨਾਇਬ ਲੈਣੀ ਦੇ ਵਿਚ 20 ਮਿੰਟ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਹੋਈ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਵਿਚ ਹੜ੍ਹ ਦੇ ਹਾਲਾਤਾਂ ਦੀ ਵੀ ਜਾਣਕਾਰੀ ਲਈ। ਉਨ੍ਹਾਂ ਨੇ ਸੀਐੱਮ ਮਾਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਹੜ੍ਹ ਦੇ ਚੱਲਦੇ ਪੈਦਾ ਹੋਏ ਹਾਲਾਤ ਵਿਚ ਹਰਿਆਣਾ ਪੰਜਾਬ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਪੰਜਾਬ ਦੇ ਹੜ੍ਹ ਦੀ ਸਥਿਤੀ ਤੋਂ ਉਭਰਨ ਤੇ ਸੀਐੱਮ ਦੇ ਜਲਦ ਸਿਹਤ ਦੀ ਕਾਮਨਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























