Haryana farmers show black flags : ਅੰਬਾਲਾ : ਹਰਿਆਣਾ ਦੇ ਕਿਸਾਨਾਂ ਨੇ ਸੋਮਵਾਰ ਨੂੰ ‘ਕਿਸਾਨ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਗਾਏਉਂਦੇ ਹੋਏ ਅੰਬਾਲਾ ਦੇ ਪੰਜੋਖੜਾ ਸਾਹਿਬ ਦੇ ਗੁਰਦੁਆਰੇ ਦੇ ਬਾਹਰ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਕਾਲੇ ਝੰਡੇ ਦਿਖਾਏ। ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਇਕ ਵੀਡੀਓ ਵਿਚ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਮੰਤਰੀ ਦੀ ਕਾਰ ਨੂੰ ਰੋਕਦੇ ਹੋਏ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਦੇਖੇ ਜਾ ਸਕਦੇ ਹਨ। ਕਿਸਾਨਾਂ ਨੇ ਕਿਹਾ ਕਿ “ਪੰਜਾਬ ਦੇ ਕਿਸਾਨ ਸਾਡੇ ਸਾਥੀ ਹਨ। ਬੀਜੇਪੀ ਆਗੂ ਕਹਿ ਰਹੇ ਹਨ ਕਿ ਖੇਤ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਰਿਆਣਾ ਤੋਂ ਕੋਈ ਵੀ ਕਿਸਾਨ ਨਹੀਂ ਹੈ, ਇਸ ਲਈ ਅਸੀਂ ਭਾਜਪਾ ਅਤੇ ਕੇਂਦਰ ਸਰਕਾਰ ਦੇ ਨੇਤਾ ਵਿਰੁੱਧ ਇਸ ਤਰਾਂ ਵਿਰੋਧ ਕਰਾਂਗੇ ਤਾਂਕਿ ਉਹ ਕਾਲੇ ਕਾਨੂੰਨਾਂ ਪ੍ਰਤੀ ਆਪਣੀ ਅਸੰਤੁਸ਼ਟੀ ਜ਼ਾਹਰ ਕਰਨ।
ਦੱਸਣਯੋਗ ਹੈ ਕਿ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੋਮਵਾਰ ਨੂੰ ਵਿਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਮੱਥਾ ਟੇਕਣ ਗਏ ਸਨ, ਜਿਥੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਜ ਨੇ 28 ਨਵੰਬਰ ਨੂੰ ਕਿਹਾ ਸੀ ਕਿ ਪੰਜਾਬ ਦੇ ਕਿਸਾਨ ਅੰਦਰੂਨੀ ਰਾਜਨੀਤੀ ਕਾਰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਉਮੀਦ ਜਤਾਈ ਹੈ ਕਿ ਕੇਂਦਰ ਅਤੇ ਕਿਸਾਨ ਯੂਨੀਅਨਾਂ ਵਿਚਾਲੇ ਗੱਲਬਾਤ ਤੋਂ ਬਾਅਦ ਮਸਲੇ ਹੱਲ ਕੀਤੇ ਜਾਣਗੇ। ਉਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਬਿਆਨ ਦਿੱਤਾ ਸੀ ਕਿ ਇਸ ਅੰਦੋਲਨ ਵਿੱਚ ਹਰਿਆਣਾ ਦਾ ਕੋਈ ਕਿਸਾਨ ਨਹੀਂ ਹੈ।
ਦੱਸਣਯੋਗ ਹੈ ਕਿ ਕਿਸਾਨ ਦਿੱਲੀ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਗੱਲਬਾਤ ਕਰਨ ਦੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਨਕਾਰ ਦਿੱਤਾ ਹੈ ਕਿ ਗੱਲਬਾਤ ਸ਼ੁਰੂ ਕਰਨ ਲਈ ਸ਼ਰਤਾਂ ਲਾਉਣਾ ਉਨ੍ਹਾਂ ਦਾ ਅਪਮਾਨ ਹੈ। ਲਗਭਗ 32 ਕਿਸਾਨ ਸੰਗਠਨਾਂ, ਜਿਆਦਾਤਰ ਪੰਜਾਬ ਦੀਆਂ ਹਨ ਅਤੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਕੁਝ ਕਿਸਾਨ ਸ਼ੁੱਕਰਵਾਰ ਨੂੰ ਦਿੱਲੀ ਪਹੁੰਚ ਗਏ ਅਤੇ ਆਪਣਾ ਵਿਰੋਧ ਜਾਰੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਇਕੱਠੇ ਹੋ ਗਏ। ਇਸ ਦੌਰਾਨ, ਅੱਜ ਸ਼ਾਮ 3 ਵਜੇ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਤੋਂ ਪਹਿਲਾਂ ਕਈ ਕੇਂਦਰੀ ਕੈਬਨਿਟ ਮੰਤਰੀ ਮੰਗਲਵਾਰ ਨੂੰ ਭਾਜਪਾ ਪ੍ਰਧਾਨ ਜੇ ਪੀ ਨੱਡਾ ਦੀ ਰਿਹਾਇਸ਼ ‘ਤੇ ਬੈਠਕ ਕਰ ਰਹੇ ਹਨ।