ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂੰ ਤੇ ਉਸ ਦੇ ਸਾਥੀਆਂ ਖਿਲਾਫ ਹਰਿਆਣਾ ਸਰਕਾਰ ਵੱਲੋਂ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਗੁਰੂਗ੍ਰਾਮ ਦੇ ਸਾਈਬਰ ਕ੍ਰਾਈਮ ਪੁਲਿਸ ਥਾਣੇ ਵਿੱਚ ਪੰਨੂੰ ਦੀ ਵਾਇਰਲ ਹੋ ਰਹੀ ਆਡੀਓ ਅਤੇ ਵੀਡੀਓ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਧਮਕੀ ਦੇਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਝੰਡਾ ਨਹੀਂ ਚੜ੍ਹਾਉਣ ਦੇਣਗੇ। ਜ਼ਿਕਰਯੋਗ ਹੈ ਕਿ ਨੱਡਾ ਹਿਮਾਚਲ ਦੇ ਬਿਲਾਸਪੁਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਇਹ ਧਮਕੀ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੀ ਹੈ। ਇਸ ਸਬੰਧ ’ਚ ਸੂਬੇ ਦੇ ਕਈ ਪੱਤਰਕਾਰਾਂ ਨੂੰ ਅੰਤਰਰਾਸ਼ਟਰੀ ਕਾਲ ਆਈ। ਇਸ ਵਿਚ ਰਿਕਾਰਡ ਸੰਦੇਸ਼ ’ਚ ਕਿਹਾ ਗਿਆ ਹੈ ਕਿ ਅੰਦੋਲਨ ਦੇ ਕਾਰਨ ਕਿਸਾਨਾਂ ਦੀ ਮੌਤ ਲਈ ਨੱਡਾ ਜ਼ਿੰਮੇਵਾਰ ਹਨ ਕਿਉਂਕਿ ਉਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਹਨ। ਬਾਵਜੂਦ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਸ ਤੋਂ ਪਹਿਲਾਂ ਪੁਲਿਸ ਨੇ ਸਿੱਖਸ ਫਾਰ ਜਸਟਿਸ ਦੇ ਮੈਂਬਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਦੇਸ਼ਧ੍ਰੋਹ ‘ਤੇ ਹੋਰ ਦੋਸ਼ਾਂ ਦਾ ਕੇਸ ਦਰਜ ਕੀਤਾ ਹੈ। ਉਸ ਖ਼ਿਲਾਫ਼ ਇਹ ਕਾਰਵਾਈ ਉਸ ਵੱਲੋਂ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਤੀ ਧਮਕੀ ’ਤੇ ਕੀਤੀ ਗਈ ਜਿਸ ਵਿਚ ਉਸ ਨੇ ਉਨ੍ਹਾਂ ਨੂੰ ਰਾਸ਼ਟਰੀ ਝੰਡਾ ਨਾ ਲਹਿਰਾਉਣ ਲਈ ਕਿਹਾ ਸੀ। ਉਸ ਨੇ ਇਹ ਧਮਕੀ ਰਿਕਾਰਡਿਡ ਫੋਨ ਕਾਲ ਜ਼ਰੀਏ ਦਿੱਤੀ ਸੀ। ਉਸ ਖ਼ਿਲਾਫ਼ ਕੇਸ ਰਿਕਾਰਡਿਡ ਕਾਲਾਂ ਦੇ ਆਧਾਰ ’ਤੇ ਹੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਡੇਰਾ ਸੱਚਖੰਡ ਬੱਲਾਂ ‘ਚ ਹੋਣਗੇ ਨਤਮਸਤਕ, 20 ਦਿਨਾਂ ‘ਚ ਚੌਥੀ ਵਾਰ ਆ ਰਹੇ ਹਨ ਜਲੰਧਰ ਦੌਰੇ ‘ਤੇ