ਕਾਫੀ ਵਿਵਾਦਾਂ ਦੇ ਬਾਅਦ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਕਸ਼ਮੀਰ ਫਾਈਲਸ’ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਇਸ ਦਰਮਿਆਨ ਹਰਿਆਣਾ ਸਰਕਾਰ ਨੇ ਇਸ ਫਿਲਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ‘ਦਿ ਕਸ਼ਮੀਰ ਫਾਈਲਸ’ ਫਿਲਮ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਸਰਕਾਰ ਦਾ ਇਹ ਫੈਸਲਾ ਹੁਕਮ ਲਾਗੂ ਹੋਣ ਤੋਂ ਲੈ ਕੇ 6 ਮਹੀਨੇ ਤੱਕ ਪ੍ਰਭਾਵੀ ਰਹੇਗਾ। ਫਿਲਮ ‘ਚ 90 ਦੇ ਦਹਾਕੇ ‘ਚ ਕਸ਼ਮੀਰੀ ਪੰਡਿਤਾਂ ਨੂੰ ਘਰ ਤੋਂ ਬੇਘਰ ਕਰਨ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ ਕਿ ਕਿਵੇਂ ਕਸ਼ਮੀਰੀ ਪੰਡਿਤਾਂ ਨੂੰ ਉਨ੍ਹਾਂ ਦੇ ਘਰ ਤੋਂ ਭੱਜਣ ਲਈ ਮਜਬੂਰ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਫਿਲਮ ਕਸ਼ਮੀਰੀ ਪੰਡਿਤਾਂ ਦੇ ਦਰਦ, ਸੰਘਰਸ਼ ਨੂੰ ਦਿਖਾਉਂਦੀ ਹੈ। ਫਿਲਮ ਉਸ ਦੌਰ ਦੀ ਰਾਜਨੀਤੀ ‘ਤੇ ਵੀ ਸਵਾਲ ਖੜ੍ਹੇ ਕਰਦੀ ਹੈ। ਵਿਵੇਕ ਅਗਨੀਹੋਤਰੀ ਦੀ ਫਿਲਮ ਵਿਚ ਆਰਟੀਕਲਲ 370 ਤੋਂ ਲੈ ਕੇ ਕਸ਼ਮੀਰ ਦੇ ਇਤਿਹਾਸ ‘ਤੇ ਵੀ ਗੱਲ ਕਹੀ ਗਈ ਹੈ। ਇਸ ਫਿਲਮ ਵਿਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਕਿਵੇਂ ਸਿਰਫ ਸਿਆਸੀ ਕਾਰਨਾਂ ਦੀ ਵਜ੍ਹਾ ਨਾਲ ਕਸ਼ਮੀਰੀ ਪੰਡਿਤਾਂ ਦੇ ਦਰਦ ਨੂੰ ਸਾਲਾਂ ਤੱਕ ਦਬਾਏ ਰੱਖਿਆ ਗਿਆ। ਫਿਲਮ ਵਿਚ ਮਿਥੁਨ ਚੱਕਰਵਰਤੀ, ਅਨੁਪਮ ਖੇਰ, ਦਰਸ਼ਨ ਕੁਮਾਰ ਤੇ ਪੱਲਵੀ ਜੋਸ਼ੀ ਵਰਗੇ ਵੱਡੇ ਕਲਾਕਾਰਾਂ ਨੇ ਸ਼ਾਨਦਾਰ ਐਕਟਿੰਗ ਕੀਤੀ ਹੈ।