ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਮੌਸਮ ਵਿਭਾਗ ਨੇ 3 ਜ਼ਿਲ੍ਹਿਆਂ ਸਿਰਸਾ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਹੀਟ ਵੇਵ ਦਾ ਰੈੱਡ ਅਲਰਟ, 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਮੁਤਾਬਕ ਰੈੱਡ-ਆਰੇਂਜ ਅਲਰਟ ਦੇ ਤਹਿਤ ਜ਼ਿਲਿਆਂ ‘ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੀਟ ਵੇਵ ਚੱਲੇਗੀ।
ਆਰੇਂਜ ਅਲਰਟ ਦੇ ਅਧੀਨ ਜ਼ਿਲ੍ਹਿਆਂ ਵਿੱਚ ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ, ਰੋਹਤਕ, ਸੋਨੀਪਤ, ਚਰਖੀ ਦਾਦਰੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ ਅਤੇ ਝੱਜਰ ਸ਼ਾਮਲ ਹਨ। ਇਸ ਦੇ ਨਾਲ ਹੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਕੈਥਲ, ਕਰਨਾਲ, ਪਾਣੀਪਤ, ਕੁਰੂਕਸ਼ੇਤਰ, ਯਮੁਨਾਨਗਰ, ਅੰਬਾਲਾ ਅਤੇ ਪੰਚਕੂਲਾ ਸ਼ਾਮਲ ਹਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਹਰਿਆਣਾ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਲੋਕਾਂ ਨੂੰ ਅਜੇ ਵੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਿਮਾਚਲ ‘ਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।