ਹਰਿਆਣਾ ਤੋਂ ਆਮ ਆਦਮੀ ਪਾਰਟੀ ‘ਆਪ’ ਦੇ ਵੱਡੇ ਨੇਤਾ ਅਸ਼ੋਕ ਤੰਵਰ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹਰਿਆਣਾ ਵਿੱਚ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ। ਅਸ਼ੋਕ ਤੰਵਰ 4 ਅਪ੍ਰੈਲ 2022 ਨੂੰ ‘ਆਪ’ ‘ਚ ਸ਼ਾਮਲ ਹੋਏ ਸਨ। 22 ਮਹੀਨੇ ਪਾਰਟੀ ‘ਚ ਰਹਿਣ ਤੋਂ ਬਾਅਦ ਉਨ੍ਹਾਂ ‘ਆਪ’ ਨੂੰ ਅਲਵਿਦਾ ਕਹਿ ਦਿੱਤਾ ਹੈ।
ਤੰਵਰ ਨੇ ਆਪਣੇ ਅਸਤੀਫੇ ਦਾ ਕਾਰਨ I.N.D.I.A ਗਠਜੋੜ ‘ਚ ‘ਆਪ-ਕਾਂਗਰਸ’ ਦੇ ਏਕੀਕਰਨ ਨੂੰ ਦੱਸਿਆ। ਅਸ਼ੋਕ ਤੰਵਰ 20 ਜਨਵਰੀ (ਸ਼ਨੀਵਾਰ) ਨੂੰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਚਕਮਾ ਦੇ ਕੇ ਭੱਜ ਰਹੇ ਕੈਦੀ ਨੂੰ ਫੜਨ ਦੌਰਾਨ ASI ਨੂੰ ਆਇਆ ਹਾਰਟ ਅਟੈਕ, ਹਸਪਤਾਲ ‘ਚ ਤੋ.ੜਿਆ ਦ.ਮ
ਤੰਵਰ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ: “ਮੌਜੂਦਾ ਸਿਆਸੀ ਦ੍ਰਿਸ਼ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਤੁਹਾਡੇ ਸਬੰਧਾਂ ਦੇ ਮੱਦੇਨਜ਼ਰ, ਮੇਰੀ ਨੈਤਿਕਤਾ ਮੈਨੂੰ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦਿੰਦੀ। ਇਸ ਲਈ ਮੈਂ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਹੋਰ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ।”
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”