ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਵੀਡੀਓ ਵਿਚ ਗੋਲਡਨ ਟੈਂਪਲ ਵਿਚ ਪਾਣੀ ਭਰਨ ਦੀਆਂ ਖਬਰਾਂ ਨੂੰ ਹੈੱਡ ਗ੍ਰੰਥੀ ਰਘਬੀਰ ਸਿੰਘ ਨੇ ਪੂਰੀ ਤਰ੍ਹਾਂ ਗਲਤ ਦੱਸਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦਾਅਵਾ ਬਿਲਕੁਲ ਨਿਰਾਧਾਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਥੇ ਕਿਸੇ ਵੀ ਤਰ੍ਹਾਂ ਦਾ ਪਾਣੀ ਭਰਨ ਦਾ ਮਾਮਲਾ ਨਹੀਂ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਜਿਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਬਾਰੇ ਸੋਸ਼ਲ ਮੀਡੀਆ ‘ਤੇ ਅਫਵਾਹਾਂ ਤੋਂ ਸੁਚੇਤ ਰਹੋ। ਦਰਬਾਰ ਸਾਹਿਬ ਦੀ ਪਰਿਕਰਮਾ ਪੂਰੀ ਤਰ੍ਹਾਂ ਸਾਫ਼ ਹੈ ਤੇ ਇੱਕ ਬੂੰਦ ਵੀ ਪਾਣੀ ਨਹੀਂ ਹੈ । ਸੰਗਤਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਗੁਰੂ ਦੀ ਕ੍ਰਿਪਾ ਨਾਲ ਪਹਿਲਾਂ ਦੀ ਤਰ੍ਹਾਂ ਹੀ ਸ਼ਾਂਤ, ਸੁਰੱਖਿਅਤ ਤੇ ਸ਼ਰਧਾਲੂਆਂ ਲਈ ਖੁੱਲ੍ਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























