ਦੇਸ਼ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਫਤਾਰ ਨੂੰ ਵੇਖਦੇ ਹੋਏ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ। ਇਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਬੈਠ ਕੀਤੀ। ਇਹ ਸਮੀਖਿਆ ਮੀਟਿੰਗ 2 ਘੰਟੇ ਤੱਕ ਚੱਲੀ, ਜਿਸ ਵਿੱਚ ਰਾਜਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਕੋਰੋਨਾ ਨਾਲ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਰਹੋ ਅਤੇ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ ਤੇ ਹੋਰ ਧਿਆਨ ਰਖਣ ਦੀ ਜ਼ਿਆਦਾ ਲੋੜ ਹੈ।
ਇਸ ਦੌਰਾਨ ਕੋਵਿਡ ਟੈਸਟਿੰਗ ਅਤੇ ਜੀਨੋਮ ਸੀਕਵੈਂਸਿੰਗ ਦੇ ਨਾਲ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੇ ਫੈਲਾਅ ਨੂੰ ਵਧਾਉਣ ‘ਤੇ ਗੱਲਬਾਤ ਕੀਤੀ ਗਈ। ਇਹ ਮੀਟਿੰਗ ਦਿੱਲੀ ਵਿੱਚ ਚੱਲ ਰਹੀ ਸੀ।
ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਕਿਹਾ ਕਿ ਸਾਨੂੰ ਚੌਕਸ ਰਹਿਣਾ ਹੋਵੇਗਾ ਅਤੇ ਬੇਲੋੜਾ ਡਰ ਨਾ ਫੈਲਾਓ। ਉਨ੍ਹਾਂ ਨੇ ਸਾਰੇ ਸਿਹਤ ਮੰਤਰੀਆਂ ਨੂੰ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਆਪਣੇ ਰਾਜਾਂ ਵਿੱਚ ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਬਾਰੇ ਸਮੀਖਿਆ ਮੀਟਿੰਗ ਕਰਨ ਦੀ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ 10 ਅਤੇ 11 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਕੋਵਿਡ ਸਬੰਧੀ ਮੌਕ ਡਰਿੱਲ ਕਰਵਾਉਣ ਦੀ ਗੱਲ ਕਹੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਾਂ ਦੇ ਸਿਹਤ ਮੰਤਰੀਆਂ ਨੂੰ ਹਸਪਤਾਲਾਂ ਦਾ ਦੌਰਾ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਲੋਕ ਵੀ ਇਸ ਨੂੰ ਲੈ ਕੇ ਢਿੱਲ ਨਾ ਵਰਤਣ।
ਇਹ ਵੀ ਪੜ੍ਹੋ : ਯੂ-ਟਿਊਬ ‘ਤੇ ਛਾਇਆ ਮੂਸੇਵਾਲਾ ਦਾ ਗਾਣਾ ‘ਮੇਰਾ ਨਾਂ’, ਪਿਤਾ ਬਲਕੌਰ ਸਿੰਘ ਬੋਲੇ- ‘ਫੈਨਸ ਨੇ ਸਾਬਤ ਕੀਤਾ…’
ਕੇਂਦਰੀ ਸਿਹਤ ਮੰਤਰਾਲੇ ਦੀ 6 ਅਪ੍ਰੈਲ ਦੀ ਕੋਰੋਨਾ ਮਾਮਲਿਆਂ ਦੀ ਰਿਪੋਰਟ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 5,335 ਮਾਮਲੇ ਸਾਹਮਣੇ ਆਏ ਹਨ। ਇਹ ਅੰਕੜਾ ਪਿਛਲੇ 195 ਦਿਨਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 23 ਸਤੰਬਰ ਨੂੰ 5,383 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 25,587 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: