ਦੇਸ਼ ਵਿਚ ਇਨ੍ਹੀਂ ਦਿਨੀਂ ਕੋਵਿਡ-19 ਤੇ ਇੰਫਲੂਏਂਜਾ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਸਾਰੇ ਰਾਜਾਂ ਨੂੰ ਕੋਰੋਨਾ ਨਾਲ ਲੜਨ ਲਈ ਸਲਾਹ ਦਿੱਤੀ ਹੈ। ਉਨ੍ਹਾਂ ਲੋਕ ਨੂੰ ਟੈਸਟ-ਟਰੈਕ-ਟਰੀਟ-ਟੀਕਾਕਰਨ ਅਤੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ‘ਫਾਈਵ ਫੋਲਡ ਸਟ੍ਰੇਟਜੀ’ ‘ਤੇ ਧਿਆਨ ਕੇਂਦਰਿਤ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਦੇ ਅਨੁਸਾਰ, ਦੇਸ਼ ਵਿੱਚ ਕੁੱਲ 220.65 ਕਰੋੜ ਤੋਂ ਵੱਧ ਟੀਕਿਆਂ ਦੀ ਖੁਰਾਕ ਦਿੱਤੀ ਗਈ ਹੈ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਕੋਵਿਡ-19 ਦੀ ਤਿਆਰੀ ਨੂੰ ਦੇਖਣ ਲਈ ਇੱਕ ਹੋਰ ਮੌਕ ਡਰਿੱਲ ਦਾ ਆਯੋਜਨ ਕਰਾਂਗੇ। ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਲਦੀ ਹੀ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਹਸਪਤਾਲ ਵਿੱਚ ਸਾਵਧਾਨੀ ਦੇ ਤੌਰ ‘ਤੇ ਖੁਰਾਕ ਨੂੰ ਵਧਾਉਣਾ ਚਾਹੀਦਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਯੋਗਸ਼ਾਲਾ ਦੀ ਨਿਗਰਾਨੀ ਅਤੇ ਸਾਰੇ ਗੰਭੀਰ ਸਾਹ ਦੀ ਬਿਮਾਰੀ ਦੇ ਮਾਮਲਿਆਂ ਦੀ ਜਾਂਚ ਨੂੰ ਵਧਾਉਣ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : ਭਾਰਤੀ ਰੇਲਵੇ ਨੇ ਸ਼ੁਰੂ ਕੀਤੀ ਸਪੈਸ਼ਲ ਟਰੇਨ, ਯਾਤਰੀ ਨੂੰ ਮਿਲੇਗੀ 5 ਸਟਾਰ ਹੋਟਲ ਵਰਗੀ ਸਹੂਲਤ
ਮੰਤਰਾਲੇ ਨੇ ਰਾਜਾਂ ਨੂੰ ਸਿਹਤ ਸਹੂਲਤਾਂ ਵਿੱਚ ਇਨਫਲੂਐਂਜ਼ਾ ਅਤੇ ਕੋਵਿਡ-19 ਲਈ ਜ਼ਰੂਰੀ ਦਵਾਈਆਂ ਅਤੇ ਲੌਜਿਸਟਿਕਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ, ਰਾਜਾਂ ਨੂੰ ਲੋੜੀਂਦੇ ਸਮਰਪਿਤ ਬਿਸਤਰੇ ਅਤੇ ਸਿਹਤ ਕਰਮਚਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਦੇ ਮਾਮਲਿਆਂ ਵਿਚ ਅਚਾਨਕ ਵਾਧੇ ਦੇ ਨਾਲ-ਨਾਲ H3N2 ਇੰਫਲਏਂਜਾ ਵਾਇਰਸ ਦੇ ਮਾਮਲੇ ਵੀ ਵਧੇ ਹਨ।
ਵੀਡੀਓ ਲਈ ਕਲਿੱਕ ਕਰੋ -: