ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ SSP ਦੀ ਵਾਇਰਲ ਵੀਡੀਓ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਇਸ ਦੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਚੋਣ ਕਮਿਸ਼ਨ ਨੂੰ ਜਾਂਚ ਰਿਪੋਰਟ ਸੌਂਪੀ ਜਾ ਸਕਦੀ ਹੈ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਕ ਆਡੀਓ ਕਲਿੱਪ ਵਾਇਰਲ ਹੋਈ ਸੀ ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਿਵਾਦਿਤ ਨਿਰਦੇਸ਼ ਦਿੱਤੇ ਗਏ ਸਨ। ਜਿਸ ਦਾ ਅਕਾਲੀ ਦਲ ਵੱਲੋਂ ਸਖਤ ਵਿਰੋਧ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਆਡੀਓ ਸਾਂਝੀ ਕੀਤੀ ਸੀ ਤੇ ਨਾਲ ਹੀ ਆਡੀਓ ਦੀ ਜਾਂਚ ਦੀ ਮੰਗ ਕੀਤੀ ਸੀ। ਇਸੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਪਾਈ ਗਈ ਸੀ ਤੇ ਇਸੇ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਚ ਇਹ ਮਸਲਾ ਜ਼ੋਰਦਾਰ ਤਰੀਕੇ ਨਾਲ ਚੁੱਕਿਆ ਜਾ ਰਿਹਾ ਹੈ। ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਲਦ ਹੀ ਹੋਣ ਵਾਲੀਆਂ ਹਨ ਤੇ ਕੁਝ ਦਿਨ ਪਹਿਲਾਂ ਹੀ ਸਿਆਸੀ ਪਾਰਟੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਸ ਦੌਰਾਨ ਵੀ ਪਟਿਆਲਾ ਤੋਂ ਕਈ ਵਿਵਾਦਿਤ ਤਸਵੀਰਾਂ ਆਈਆਂ ਹਨ ਤੇ ਆਡੀਓ ਵੀ ਉਸੇ ਸਮੇਂ ਦੌਰਾਨ ਹੀ ਵਾਇਰਲ ਹੋਈ ਸੀ।
ਇਹ ਵੀ ਪੜ੍ਹੋ : ਭਾਰਤ ਨੇ ਦੱਖਣੀ ਅਫਰੀਕਾ ਨੂੰ 101 ਦੌੜਾਂ ਤੋਂ ਹਰਾਇਆ, ਸੀਰੀਜ ‘ਚ ਭਾਰਤ ਨੇ ਬਣਾਈ 1-0 ਦੀ ਬੜ੍ਹਤ
ਇਸੇ ਵਾਇਰਲ ਆਡੀਓ ‘ਤੇ ਸ. ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਗੌਰ ਬਾਦਲ ਵੱਲੋਂ ਮੰਗ ਕੀਤੀ ਗਈ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜਿਸ ਵੱਲੋਂ ਵੀ ਇਹ ਨਿਰਦੇਸ਼ ਦਿੱਤੇ ਗਏ ਹਨ ਉਸ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਹੁਣ ਦੇਖਣਾ ਹੋਵੇਗਾ ਕਿ ਹਾਈਕੋਰਟ ਵਿਚ ਇਸ ‘ਤੇ ਕੀ ਫੈਸਲਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
























