Hearing of reconsideration petition : ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਪੈਂਡਿੰਗ ਇਨਕਮ ਟੈਕਸ ਨਾਲ ਜੁੜੇ ਮਾਮਲਿਆਂ ਵਿੱਚ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ ਪੇਸ਼ ਕਰਨ ਦੀ ਇਜਾਜ਼ਤ ਮੰਗਦੇ ਹੋਏ ਅਰਜ਼ੀ ਦਾਇਰ ਕੀਤੀ ਗਈ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਭਜੋਤ ਸਿੰਘ ਕਾਲੇਕਾ ਦੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 23 ਮਾਰਚ ਨੂੰ ਤੈਅ ਕੀਤੀ ਹੈ। ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖ਼ਿਲਾਫ਼ ਦੋ ਪੈਂਡਿੰਗ ਮਾਮਲਿਆਂ ਵਿੱਚ 31 ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ।
ਇਨਕਮ ਟੈਕਸ ਵਿਭਾਗ ਦੇ ਵਕੀਲ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਸੰਮਨ ਜਾਰੀ ਕਰਨ ਲਈ ਬਹਿਸ ਕੀਤੀ ਜਾਣੀ ਸੀ। ਵਿਭਾਗ ਨੇ ਸੀਐਮ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਵਿਦੇਸ਼ ਵਿੱਚ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਜਰਕੰਧਾ ਟਰੱਸਟ ਵੱਲੋਂ ਬਹੁਤ ਸਾਰੇ ਲਾਭ ਹਾਸਲ ਕੀਤੇ ਹਨ। ਵਿਭਾਗ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਜਾਣ ਬੁੱਝ ਕੇ ਇਸ ਨਾਲ ਸਬੰਧਤ ਆਪਣੇ ਦਸਤਾਵੇਜ਼ਾਂ ਨੂੰ ਵਿਭਾਗ ਤੋਂ ਲੁਕੋਇਆ ਹੈ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੈਪਟਨ ਅਤੇ ਰਣਇੰਦਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਤੋਂ ਰੋਕਣ ਅਤੇ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਨਕਮ ਟੈਕਸ ਵਿਭਾਗ ਦਾ ਦੋਸ਼ ਹੈ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਵਾਬ ਦੇਣ ਲਈ ਨੋਟਿਸ ਭੇਜਿਆ ਸੀ ਪਰ ਕੈਪਟਨ ਨੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਉਪਰੋਕਤ ਸ਼ਿਕਾਇਤ ਇਨਕਮ ਟੈਕਸ ਵਿਭਾਗ ਵੱਲੋਂ ਵਿਭਾਗ ਦੀ ਅਮਨਪ੍ਰੀਤ ਕੌਰ ਦੀ ਤਰਫੋਂ ਦਰਜ ਕੀਤੀ ਗਈ ਸੀ।