ਕਿਸਾਨਾਂ ਦੇ ਮਾਮਲੇ ‘ਚ ਹਾਈਕੋਰਟ ‘ਚ ਅੱਜ ਸੁਣਵਾਈ ਹੋਈ । ਹਰਿਆਣਾ ਦੇ ਏਜੀ ਨੇ ਕਿਸਾਨਾਂ ਨੂੰ ਰੋਕਣ ਦੀ ਅਪੀਲ ਕੀਤੀ ਗਈ ਸੀ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਅਪੀਲ ਨੂੰ ਖਾਰਜ ਕੀਤਾ ਗਿਆ ਹੈ ਤੇ ਨਾਲ ਹੀ ਹਾਈਕੋਰਟ ਨੇ ਕਿਹਾ ਇਹ ਸਿਆਸਤ ਤੋਂ ਪ੍ਰੇਰਿਤ ਹੈ । ਕਿਸਾਨਾਂ ਦੇ ਹੱਕ ‘ਚ ਪੰਜਾਬ ਸਰਕਾਰ ਨੇ ਵੱਡਾ ਹੁੰਗਾਰਾ ਭਰਿਆ ਗਿਆ ਹੈ।
ਦੱਸ ਦੇਈਏ ਕਿ ਕਿਸਾਨ ਲਗਾਤਾਰ ਹਰਿਆਣਾ ਦੀਆਂ ਸਰਹੱਦਾਂ ਉਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਦੀ ਮੰਤਰੀਆਂ ਨਾਲ ਮੀਟਿੰਗਾਂ ਚੱਲ ਰਹੀਆਂ ਸਨ। ਕੇਂਦਰ ਵੱਲੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ। ਪਿਛਲੇ ਕਈ ਦਿਨਾਂ ਤੋਂ ਪੰਜਾਬ-ਹਰਿਆਣਾ ਸਰਹੱਦ ਉਤੇ ਪ੍ਰਦਰਸ਼ਨ ਕਰ ਰਹੇ ਹਨ। ਸੁਰੱਖਿਆ ਦੇ ਪੁਖਤਾ ਇੰਤਜ਼ਾਮਾਂ ਦੇ ਚੱਲਦੇ ਕਿਸਾਨਾਂ ਨੂੰ ਪੁਲਿਸ ਫੋਰਸ ਨੇ ਰੋਕ ਦਿੱਤਾ।
ਇਹ ਵੀ ਪੜ੍ਹੋ : ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਖਨੌਰੀ ਬਾਰਡਰ ‘ਤੇ ਸੋਨੀਆ ਮਾਨ ਦੀ ਵਿਗੜੀ ਤਬੀਅਤ
ਕੇਂਦਰ ਸਰਕਾਰ ਨਾਲ 4 ਗੇੜ ਦੀ ਗੱਲਬਾਤ ਵਿਚ ਕੋਈ ਹੱਲ ਨਾ ਨਿਕਲਦਾ ਦੇਖ ਸਵੇਰੇ ਕਿਸਾਨਾਂ ਨੇ ਦਿੱਲੀ ਕੂਚ ਦਾਐਲਾਨ ਕੀਤਾ ਸੀ। ਇਸ ਕਾਰਨ ਦੋਵੇਂ ਹੀ ਬਾਰਡਰਾਂ ‘ਤੇ ਹਾਲਾਤ ਤਣਾਅਪੂਰਨ ਬਣੇ ਹੋਏ ਸਨ। ਪੁਲਿਸ ਅੱਗੇ ਵਧ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ।